ਚੰਡੀਗੜ੍ਹ ਪੁਲਿਸ ਦੇ ASI ਨੂੰ CBI ਨੇ ਰਿਸ਼ਵਤ ਲੈਂਦੇ ਕੀਤਾ ਕਾਬੂ

Global Team
1 Min Read

ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ (CBI) ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇ ਇੱਕ ਅਸਿਸਟੈਂਟ ਸਬ-ਇੰਸਪੈਕਟਰ (ASI) ਨੂੰ ਗ੍ਰਿਫ਼ਤਾਰ ਕੀਤਾ ਹੈ।ਸੀਬੀਆਈ ਨੇ ਉਕਤ ਦੋਸ਼ੀ ਖ਼ਿਲਾਫ਼ ਇਹ ਮਾਮਲਾ 06.06.2026 ਨੂੰ ਇੱਕ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਸੀ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਦੋਸ਼ੀ ASI ਨੇ ਸ਼ਿਕਾਇਤਕਰਤਾ ਦੀ ਗੱਡੀ ਛੱਡਣ ਅਤੇ ਜਾਂਚ ਅਧੀਨ ਸੜਕ ਹਾਦਸੇ ਦੇ ਇੱਕ ਮਾਮਲੇ ਵਿੱਚ ਉਸ ਵਿਰੁੱਧ ਅਪਰਾਧਿਕ ਕੇਸ ਦਰਜ ਨਾ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਸੀਬੀਆਈ ਨੇ ਜਾਲ ਵਿਛਾਇਆ ਅਤੇ ASI ਨੂੰ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਅਤੇ ਮੁਲਜ਼ਮ ਨੂੰ ਚੰਡੀਗੜ੍ਹ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Share This Article
Leave a Comment