ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੀਮਾ ਸੁਰੱਖਿਆ ਬਲ ਨੂੰ ਪੰਜਾਬ ‘ਚ ਸਰਹੱਦ ਦੇ 50 ਕਿਲੋਮੀਟਰ ਦੇ ਅੰਦਰ ਅਧਿਕਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸੁਖਬੀਰ ਬਾਦਲ ਇਸ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਅਕਾਲੀ ਦਲ ਦੇ ਨੇਤਾਵਾਂ ਨਾਲ ਰਾਜ ਭਵਨ ਪਹੁੰਚੇ। ਉਨ੍ਹਾਂ ਨੇ ਬੀਐਸਐਫ ਦੀਆਂ ਸ਼ਕਤੀਆਂ ਵਧਾਉਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਪੰਜਾਬ ਦੇ ਰਾਜਪਾਲ ਦੇ ਦਫਤਰ ਨੇੜੇ ਅਕਾਲੀ ਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਰੋਸ ਵਿਖਾਵਾ ਕੀਤਾ ਗਿਆ।
ਜਦੋਂ ਉਹ ਪ੍ਰਦਰਸ਼ਨ ਕਰਨ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਲੇਕ ਵਾਲੇ ਪਾਸੇ ਮੁੱਖ ਚੌਕ ‘ਤੇ ਹੀ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਮੇਤ ਸਾਰੇ ਅਕਾਲੀ ਦਲ ਦੇ ਕਈ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ।