ਚੰਡੀਗੜ੍ਹ ਦੇ ਡੀਐਸਪੀ ਵਲੋਂ ਨਵਜੋਤ ਸਿੱਧੂ ਖਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਜਿੱਥੇ ਭਲਕੇ ਵੋਟਾਂ ਪੈਣੀਆਂ ਹਨ, ਉੱਥੇ ਹੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਖਿਲਾਫ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਸਿੱਧੂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਡੀਐਸਪੀ ਨੇ ਕਿਹਾ, ਨਵਜੋਤ ਸਿੱਧੂ ਵਲੋਂ ਰੈਲੀ ਦੌਰਾਨ ਪੁਲਿਸ ਵਿਰੁੱਧ ਕੀਤੀ ਆਪਣੀ ਟਿੱਪਣੀ ਲਈ ਬਗੈਰ ਸ਼ਰਤ ਮੁਆਫੀ ਮੰਗਣ ਵਿੱਚ ਅਸਫਲ ਰਿਹਾ ਹੈ।

ਇਹ ਪਟੀਸ਼ਨ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਨੇ ਐਡਵੋਕੇਟ ਡਾਕਟਰ ਸੂਰਿਆ ਪ੍ਰਕਾਸ਼ ਰਾਹੀਂ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤਾਂ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਦੀ ਅਦਾਲਤ ਵਿੱਚ ਦਾਇਰ ਕੀਤੀ ਸੀ।

ਦੱਸਣਯੋਗ ਹੈ ਕਿ ਬੀਤੇ ਸਾਲ ਦਸੰਬਰ ਮਹੀਨੇ ਨਵਤੇਜ ਚੀਮਾ ਦੀ ਰੈਲੀ ‘ਚ ਪੁੱਜੇ ਨਵਜੋਤ ਸਿੱਧੂ ਨੇ ਪੰਜਾਬ ਪੁਲਿਸ ਦਾ ਮਜ਼ਾਕ ਉਡਾਇਆ ਸੀ। ਉਨ੍ਹਾਂ ਨੇ ਪੁਲਿਸ ਬਾਰੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਜਦੋਂ ਨਵਤੇਜ ਚੀਮਾ ਦਬਕਾ ਮਾਰਦੇ ਹਨ ਤਾਂ ਲਾਗੇ ਖੜੇ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਉੱਥੇ ਹੀ ਇਸ ਸਬੰਧੀ ਸਫਾਈ ਦਿੰਦੇ ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਹ ਸਿਰਫ ਮਜ਼ਾਕ ‘ਚ ਕਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment