ਚੰਡੀਗੜ੍ਹ ਪੁਲਿਸ ਨੇ ਅਕਾਲੀ ਵਰਕਰਾਂ ‘ਤੇ ਕੀਤੀਆਂ ਪਾਣੀ ਦੀਆਂ ਬੁਛਾਡ਼ਾਂ, ਕਈ ਆਗੂ ਕੀਤੇ ਗ੍ਰਿਫ਼ਤਾਰ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਅੰਦਰ ਸੱਤਾ ਦਾ ਸੁੱਖ ਭੋਗ ਰਹੀ ਕੈਪਟਨ ਸਰਕਾਰ ਨੂੰ ਅੱਜ ਵੱਡੇ ਪੱਧਰ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਬਾਹਰ ਦੱਬ ਕੇ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਅਕਾਲੀ ਆਗੂਆਂ ‘ਤੇ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਹਾਲ ਹੀ ‘ਚ ਪੁਲੀਸ ਵੱਲੋਂ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਬੈਰੀਕੇਡਿੰਗ ਤੋੜਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਅਕਾਲੀ ਆਗੂਆਂ ਵੱਲੋਂ ਸੈਕਟਰ ਪੱਚੀ ਤੋਂ ਰੋਸ ਰੈਲੀ ਸ਼ੁਰੂ ਕੀਤੀ ਗਈ ਸੀ। ਆਗੂਆਂ ਵੱਲੋਂ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਅਕਾਲੀ ਵਿਧਾਇਕਾਂ ਵੱਲੋਂ ਰਾਜਪਾਲ ਦਾ ਵਿਰੋਧ ਵੀ ਕੀਤਾ ਗਿਆ । ਉਨ੍ਹਾਂ ਰਾਜਪਾਲ ਗੋ ਬੈਕ ਦੇ ਨਾਅਰੇ ਲਾਉਂਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਦੋਸ਼ ਲਾਇਆ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਰਲ ਕੇ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਰਾਜਪਾਲ ਦਾ ਵਿਰੋਧ ਕਰਨ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਅੱਜ ਉਨ੍ਹਾਂ ਦਾ ਰੈੱਡ ਕਾਰਪਿਟ ਵਿਛਾ ਕੇ ਸਵਾਗਤ ਕੀਤਾ ਗਿਆ । ਬਿਕਰਮ ਮਜੀਠੀਆ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸਾਰੀਆਂ ਪਾਰਟੀਆਂ ਵੱਲੋਂ ਇੱਕ ਸਾਂਝਾ ਮਤਾ ਪਾ ਕੇ ਰਾਜਪਾਲ ਨੂੰ ਸੌਂਪਿਆ ਗਿਆ ਸੀ ਜਿਹੜਾ ਕਿ ਅਜੇ ਤੱਕ ਰਾਜਪਾਲ ਵੱਲੋਂ ਰਾਸ਼ਟਰਪਤੀ ਤਕ ਨਹੀਂ ਪਹੁੰਚਾਇਆ ਗਿਆ ।

Share this Article
Leave a comment