CM ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਸ਼ਵਨੀ ਸ਼ਰਮਾ ਸਣੇ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਨਾਰਾਜ਼ ਚੱਲ ਰਹੀ ‘ਆਪ’ ਵਿਧਾਇਕਾਂ ਦੇ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਂਤੀ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਭਾਜਪਾ ਵਰਕਰ ਪਾਰਟੀ ਹੈਡਕੁਆਰਟਰ ਇਕੱਠੇ ਹੋਏ।

ਭਾਜਪਾ ਵਰਕਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਸ਼ੁਰੂ ਕੀਤਾ ਪਰ ਇਸ ਮਾਰਚ ਨੂੰ ਪੁਲਿਸ ਨੇ ਰਸਤੇ ਵਿਚ ਹੀ ਰੋਕ ਲਿਆ। ਜਿਵੇਂ ਹੀ ਭਾਜਪਾ ਆਗੂ ਮੁੱਖ ਮੰਤਰੀ ਨਿਵਾਸ ਨੇੜੇ ਪੁੱਜੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਭਾਜਪਾ ਆਗੂ ਅੱਗੇ ਵਧਦੇ ਰਹੇ, ਜਿਸ ਤੋਂ ਬਾਅਦ ਪੁਲਿਸ ਨੂੰ ਵਾਟਰ ਕੈਨਨ ਦੀ ਵਰਤੋਂ ਕਰਨੀ ਪਈ।

ਇਸ ਦੇ ਬਾਵਜੂਦ ਵੀ ਭਾਜਪਾ ਵਰਕਰ ਬੈਰੀਕੇਡਾਂ ‘ਤੇ ਚੜ੍ਹ ਗਏ। ਇਸ ਦੌਰਾਨ ਪੁਲਿਸ ਅਤੇ ਭਾਜਪਾ ਵਰਕਰਾਂ ਵਿਚਾਲੇ ਬਹਿਸ ਹੋ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਖਿਲਾਰਣ ਲਈ ਪੁਲਿਸ ਨੇ ਵਰਕਰਾਂ ‘ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਰਕਰ ਜ਼ਖਮੀ ਵੀ ਹੋ ਗਏ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਮੇਤ ਕਈ ਹੋਰ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment