ਚੰਡੀਗੜ੍ਹ :ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅੱਜ ਜਦੋਂ ਉਨ੍ਹਾਂ ਨੂੰ ਨਵੀਂ ਸਰਕਾਰ ਦੇ ਗਠਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਕਿਉਂਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਅਜੈਵੀਰ ਜਾਖੜ ਸੁਨੀਲ ਜਾਖੜ ਦੇ ਭਤੀਜੇ ਹਨ, ਜੋ ਮੁੱਖ ਮੰਤਰੀ ਦੇ ਅਹੁਦੇ ਦੇ ਮਜ਼ਬੂਤ ਦਾਅਵੇਦਾਰ ਸਨ। ਪੰਜਾਬ ਦੇ ਬਹੁਤੇ ਵਿਧਾਇਕ ਵੀ ਜਾਖੜ ਦੇ ਹੱਕ ਵਿੱਚ ਸਨ, ਪਰ ਪਹਿਲਾਂ ਸੁਖਜਿੰਦਰ ਰੰਧਾਵਾ ਅਤੇ ਫਿਰ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਨਾਲ ਸਾਰੇ ਸਮੀਕਰਨ ਬਦਲ ਗਏ।
ਅਜੈਵੀਰ ਜਾਖੜ ਜੋ ਖੇਤੀ ਨੀਤੀ ਮਾਮਲਿਆਂ ਦੇ ਮਾਹਿਰ ਹਨ, ਦੇ ਅਸਤੀਫ਼ਾ ਦੇਣ ਨਾਲ ਪੰਜਾਬ ‘ਚ ਕਿਸਾਨਾਂ ਲਈ ਬਣਾਈ ਜਾ ਰਹੀਆਂ ਨਵੀਆਂ ਨੀਤੀਆਂ ਨੂੰ ਝਟਕਾ ਲੱਗੇਗਾ।
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਿਆਸੀ ਸਲਾਹਕਾਰ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ, ਮੌਜੂਦਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।