ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ ‘ਚ ਪੰਜਾਬ AGTF ਦਾ ਵੱਡਾ ਐਕਸ਼ਨ, ਕੈਥਲ ਵਿੱਚ ਮੁਕਾਬਲੇ ਤੋਂ ਬਾਅਦ ਸ਼ੂਟਰ ਗ੍ਰਿਫ਼ਤਾਰ

Global Team
2 Min Read

ਨਿਊਜ਼ ਡੈਸਕ : ਚੰਡੀਗੜ੍ਹ ਦੇ ਸੈਕਟਰ-9 ਵਿੱਚ ਬੁੱਧਵਾਰ ਦੁਪਹਿਰ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕਾਰਵਾਈ ਕੀਤੀ ਹੈ। ਏ.ਜੀ.ਟੀ.ਐਫ. ਦੀ ਟੀਮ ਨੇ ਹਰਿਆਣਾ ਦੇ ਕੈਥਲ ਤੋਂ ਦੋ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਹੈ। ਫੜੇ ਗਏ ਸ਼ੂਟਰਾਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਅਤੇ ਪ੍ਰੀਤਮ ਵਜੋਂ ਹੋਈ ਹੈ। ਪੀਯੂਸ਼ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ, ਜਦਕਿ ਦੂਜਾ ਸ਼ੂਟਰ ਪ੍ਰੀਤਮ ਨਵਾਂਸ਼ਹਿਰ ਦਾ ਦੱਸਿਆ ਜਾ ਰਿਹਾ ਹੈ।

ਸਪੈਸ਼ਲ ਡੀ.ਜੀ.ਪੀ. (AGTF) ਪ੍ਰਮੋਦ ਭਾਨ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਜੇ ਜ਼ਖ਼ਮੀ ਹਨ। ਉਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣਗੇ। ਮੌਕੇ ਤੋਂ ਦੋਵਾਂ ਕੋਲੋਂ ਤਿੰਨ ਪਿਸਤੌਲ ਅਤੇ
ਕਤਲ ਵਿੱਚ ਵਰਤਿਆ ਗਿਆ ਬਾਈਕ ਬਰਾਮਦ ਹੋਏ ਹਨ। ਅੱਗੇ ਦੀ ਜਾਂਚ ਅਜੇ ਜਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਐਨਕਾਊਂਟਰ ਦਾ ਪੂਰਾ ਆਪ੍ਰੇਸ਼ਨ AGTF ਦੇ ਐਸ.ਪੀ. ਵਿਕਰਮ ਬਰਾੜ ਦੀ ਅਗਵਾਈ ਵਿੱਚ ਕੀਤਾ ਗਿਆ। ਘਟਨਾ ਦੇ ਕੁਝ ਸਮੇਂ ਬਾਅਦ ਹੀ ਏ.ਜੀ.ਟੀ.ਐਫ. ਦੀ ਟੀਮ ਮੌਕੇ ‘ਤੇ ਪਹੁੰਚ ਗਈ ਸੀ, ਜਦੋਂ ਕਿ ਦੂਜੀ ਟੀਮ ਮੁਲਜ਼ਮਾਂ ਨੂੰ ਟਰੇਸ ਕਰਨ ਵਿੱਚ ਜੁਟ ਗਈ। ਜਿਵੇਂ ਹੀ ਮੁਲਜ਼ਮ ਚੰਡੀਗੜ੍ਹ ਤੋਂ ਨਿਕਲ ਕੇ ਮੋਹਾਲੀ ਵਿੱਚ ਦਾਖ਼ਲ ਹੋਏ, ਟੀਮ ਨੇ ਉਨ੍ਹਾਂ ਦੀ ਲੋਕੇਸ਼ਨ ਟ੍ਰੈਕ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਐਸ.ਪੀ. ਵਿਕਰਮ ਬਰਾੜ ਦੀ ਅਗਵਾਈ ਵਿੱਚ ਟੀਮ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਹਰਿਆਣਾ ਦੇ ਕੈਥਲ ਪਹੁੰਚੀ।

AGTF ਅਨੁਸਾਰ ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਟੀਮ ਨੇ ਵੀ ਕਾਰਵਾਈ ਕੀਤੀ। ਇਸ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਤਲ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment