ਚੰਡੀਗੜ੍ਹ: ਠੰਢ ਤੇ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਡਾਇਰੈਕਟਰ ਸਕੂਲ ਸਿੱਖਿਆ ਨੇ ਪ੍ਰੈੱਸ ਰਿਲੀਜ਼ ’ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਬਾਰੇ ਸੂਚਿਤ ਕੀਤਾ ਹੈ।
ਸਰਕਾਰੀ ਸਕੂਲ/ਸਰਕਾਰੀ ਏਡਿਡ ਸਕੂਲਾਂ ‘ਚ 13 ਜਨਵਰੀ ਤੋਂ 18 ਜਨਵਰੀ ਤੱਕ ਸਮੇਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਿੰਗਲ ਸ਼ਿਫਟ ਵਾਲੇ ਸਕੂਲ ਦੀਆਂ ਸਾਰੀਆਂ ਕਲਾਸਾਂ 9:30 ਵਜੇ ਤੋਂ 2:30 ਵਜੇ ਤੱਕ ਲਗਣਗੀਆਂ। ਡਬਲ ਸ਼ਿਫਟ ਵਾਲੇ ਸਕੂਲ: ਪਹਿਲੀ ਤੋਂ 5ਵੀਂ ਕਲਾਸ- ਦੁਪਹਿਰ 12:30 ਵਜੇ ਤੋਂ ਸ਼ਾਮੀਂ 3:30 ਵਜੇ ਤੱਕ ਤੇ 6ਵੀਂ ਕਲਾਸ ਤੋਂ ਉਪਰ – ਸਵੇਰੇ 9:30 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਲਗਣਗੇ। ਇਸ ਤੋਂ ਇਲਾਵਾ ਨਿੱਜੀ ਸਕੂਲ ਸਵੇਰੇ 9:30 ਵਜੇ ਤੋਂ ਸ਼ਾਮੀਂ 3:30 ਵਜੇ ਤੱਕ ਲੱਗਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।