ਚੰਡੀਗੜ੍ਹ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਬੰਬ ਸਕੁਐਡ ਵੱਲੋਂ ਤਲਾਸ਼ੀ ਮੁਹਿੰਮ ਜਾਰੀ; ਬੱਚਿਆਂ ਨੂੰ ਭੇਜਿਆ ਘਰ

Global Team
2 Min Read

ਚੰਡੀਗੜ੍ਹ : ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਸੈਕਟਰ 38 ਦੇ ਵਿਵੇਕ ਹਾਈ ਸਕੂਲ ਅਤੇ ਮਨੀਮਾਜਰਾ ਦੇ ਗੁਰੂਕੁਲ ਭਵਨ ਵਿਦਿਆਲਿਆ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਣ ‘ਤੇ ਚੰਡੀਗੜ੍ਹ ਪੁਲਿਸ ਅਲਰਟ ਹੋ ਗਈ ਅਤੇ ਬੰਬ ਸਕੁਐਡ ਅਤੇ ਜਾਂਚ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ।

ਦੋ ਸਕੂਲ ਪ੍ਰਬੰਧਕਾਂ ਨੂੰ ਭੇਜੇ ਗਏ ਧਮਕੀ ਭਰੇ ਈਮੇਲਾਂ ਤੋਂ ਬਾਅਦ ਇੱਕ ਸਕੂਲ ਨੇ ਵਿਦਿਆਰਥੀਆਂ nu ਘਰ ਭੇਜ ਦਿੱਤਾ। ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਨੇ ਸਕੂਲਾਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਿਵੇਂ ਹੀ ਚੰਡੀਗੜ੍ਹ ਦੇ ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ, ਓਵੇਂ ਹੀ ਹੜਕੰਪ ਮਚ ਗਿਆ। ਸਕੂਲ ਪ੍ਰਬੰਧਨ ਨੇ ਤੁਰੰਤ ਮਾਪਿਆਂ ਨੂੰ ਸੁਨੇਹਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਘਰ ਲੈ ਜਾਣ ਦੀ ਅਪੀਲ ਕੀਤੀ। ਮਾਪੇ ਸਕੂਲ ਪਹੁੰਚੇ ਅਤੇ ਆਪਣੇ ਬੱਚਿਆਂ ਨੂੰ ਘਰ ਲੈ ਗਏ।

ਮਿਲੀ ਜਾਣਕਾਰੀ ਅਨੁਸਾਰ ਧਮਕੀ ਭੇਜਣ ਵਾਲਿਆਂ ਨੇ ਈ-ਮੇਲ ਵਿਚ ਲਿਖਿਆ ਕਿ ਸਕੂਲ ਵਿਚ ਬੰਬ ਰੱਖਿਆ ਹੋਇਆ ਹੈ, ਜਿਸ ਤੋਂ ਬਾਅਦ ਬੀ.ਐਸ.ਪੀ. ਧੀਰਜ ਕੁਮਾਰ ਦੀ ਅਗਵਾਈ ਹੇਠ ਸੰਬੰਧਿਤ ਥਾਣੇ ਦੀ ਪੁਲਿਸ ਅਤੇ ਬੰਬ ਡਿਟੈਕਸ਼ਨ ਟੀਮਾਂ ਮੌਕੇ ’ਤੇ ਪਹੁੰਚੀਆਂ, ਜਿਸ ਤੋਂ ਬਾਅਦ ਕਲਾਸ ਰੂਮਾਂ ਨੂੰ ਖਾਲੀ ਕਰਵਾਇਆ ਗਿਆ ਤੇ ਬੱਚਿਆਂ ਸਮੇਤ ਅਧਿਆਪਕਾਂ ਆਦਿ ਨੂੰ ਸਕੂਲ ਪਰਿਸਰ ਤੋਂ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢਿਆ ਗਿਆ। ਵਿਵੇਕ ਹਾਈ ਸਕੂਲ ਨੇ ਕਿਹਾ ਕਿ ਪੁਲਿਸ ਨੇ ਜਾਂਚ ਕੀਤੀ ਅਤੇ ਸਕੂਲ ਦੇ ਅੰਦਰ ਕੁਝ ਵੀ ਸ਼ੱਕੀ ਨਹੀਂ ਪਾਇਆ। ਕੁਝ ਮਾਪੇ ਆਪਣੇ ਬੱਚਿਆਂ ਨੂੰ ਲੈਣ ਆ ਰਹੇ ਹਨ, ਪਰ ਸਕੂਲ ਨੇ ਕੋਈ ਛੁੱਟੀ ਨਹੀਂ ਘੋਸ਼ਿਤ ਕੀਤੀ ਹੈ, ਕਿਉਂਕਿ ਪੁਲਿਸ ਜਾਂਚ ਪੂਰੀ ਹੋ ਗਈ ਹੈ ਅਤੇ ਕੁਝ ਵੀ ਨਹੀਂ ਮਿਲਿਆ। ਦੱਸ ਦਈਏ ਪਹਿਲਾ ਵੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਅਜਿਹੀਆਂ ਧਮਕੀਆਂ ਸਾਹਮਣੇ ਆ ਚੁੱਕੀਆਂ ਹਨ ਅਤੇ ਇਹ ਧਮਕੀਆਂ ਝੂਠੀਆਂ ਸਾਬਤ ਹੋਈਆਂ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment