ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਵੱਡਾ ਫੈਸਲਾ ਲਿਆ ਹੈ। ਨਵੇਂ ਫੈਸਲਿਆਂ ਮੁਤਾਬਕ ਚੰਡੀਗੜ੍ਹ ਵਿੱਚ ਸਾਰੇ ਵਿੱਦਿਅਕ ਅਦਾਰੇ ਜਿਵੇਂ ਸਕੂਲ, ਕਾਲਜ ਅਤੇ ਹੋਰ ਸਿੱਖਿਆ ਕੇਂਦਰਾਂ ਨੂੰ 10 ਅਪ੍ਰੈਲ ਤੱਕ ਬੰਦ ਰੱਖਿਆ ਜਾਵੇਗਾ। ਇਹ ਹੁਕਮ ਗਵਰਨਰ ਵੀ.ਪੀ ਸਿੰਘ ਬਦਨੌਰ ਵੱਲੋਂ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਸੂਬੇ ਵਿੱਚ ਸਕੂਲਾਂ ਅਤੇ ਕਾਲਜਾਂ ਨੂੰ 10 ਅਪ੍ਰੈਲ ਤੱਕ ਬੰਦ ਰੱਖਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ 341 ਨਵੇਂ ਮਾਮਲੇ ਆਏ ਸਨ। ਚੰਡੀਗੜ੍ਹ ‘ਚ ਕੁੱਲ ਐਕਟਿਵ ਮਾਮਲਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ ਚੰਡੀਗੜ੍ਹ ਵਿੱਚ 3150 ਮਾਮਲੇ ਐਕਟਿਵ ਹਨ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ ‘ਚ ਕੁੱਲ ਮੌਤਾਂ 383 ਹੋਈਆਂ ਹਨ। ਰੋਜ਼ਾਨਾਂ 300 ਤੋਂ ਵੱਧ ਆ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਕੂਲਾਂ ਅਤੇ ਕਾਲਜਾਂ ਨੂੰ 10 ਅਪ੍ਰੈਲ ਤਕ ਬੰਦ ਰੱਖਣ ਦਾ ਫੈਸਲਾ ਲਿਆ ਹੈ।