ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 17 ਦੇ ਸੈਂਟਰਲ ਥਾਣੇ ਦੇ ਨੇੜ੍ਹੇ ਅਣਪਛਾਤੇ ਨੌਜਵਾਨਾਂ ਨੇ ਇੱਕ ਕਾਰ ‘ਚ ਸਵਾਰ ਵਿਅਕਤੀਆਂ ‘ਤੇ ਗੋਲੀਬਾਰੀ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਚਾਰ ਅਣਪਛਾਤੇ ਨੌਜਵਾਨਾਂ ਵੱਲੋਂ ਪੰਜ ਫਾਇਰ ਕੀਤੇ ਗਏ।
ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ।
ਜ਼ਖਮੀ ਨੌਜਵਾਨਾਂ ਦੀ ਪਹਿਚਾਣ ਤੇਜਿੰਦਰ ਅਤੇ ਸੰਦੀਪ ਵੱਜੋਂ ਕਿਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਤੇਜਿੰਦਰ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਉਸ ਨੂੰ ਪੀ. ਜੀ. ਆਈ. ‘ਚ ਦਾਖ਼ਲ ਕਰਾਇਆ ਗਿਆ ਹੈ।
ਉੱਥੇ ਹੀ ਸੰਦੀਪ ਨੂੰ ਸੈਕਟਰ 16 ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ ਉੱਥੇ ਹੀ ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ।
ਚੰਡੀਗੜ੍ਹ ਦੇ 17 ਸੈਕਟਰ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਇੱਕ ਦੀ ਮੌਤ

Leave a Comment
Leave a Comment