ਚੰਡੀਗੜ੍ਹ: ਕੰਵਰਦੀਪ ਕੌਰ ਐਸਐਸਪੀ ਚੰਡੀਗੜ੍ਹ ਦੇ ਕਾਰਜਕਾਲ ਵਿਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ। ਐਸ.ਐਸ.ਪੀ. (ਲਾਅ ਐਂਡ ਆਰਡਰ) ਕੰਵਰਦੀਪ ਕੌਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਇੱਕ ਸਾਲ ਦੀ ਐਕਸਟੈਂਸ਼ਨ (ਕਾਰਜਕਾਲ ਵਿੱਚ ਵਾਧਾ) ਮਿਲ ਗਈ ਹੈ।

ਐਸ.ਐਸ.ਪੀ. ਕੰਵਰਦੀਪ ਕੌਰ ਨੇ ਇੱਕ ਸਾਲ ਦੀ ਐਕਸਟੈਂਸ਼ਨ ਲੈਣ ਲਈ ਲਿਖਤੀ ਬੇਨਤੀ ਭੇਜੀ ਸੀ, ਜਿਸ ਲਈ ਪੰਜਾਬ ਸਰਕਾਰ ਨੇ ਐਨ.ਓ.ਸੀ. (NOC) ਦੇ ਦਿੱਤੀ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ। ਗ੍ਰਹਿ ਮੰਤਰਾਲੇ ਵੱਲੋਂ ਵੀ ਐਸ.ਐਸ.ਪੀ. ਦੀ ਫਾਈਲ ਨੂੰ ਹਰੀ ਝੰਡੀ ਮਿਲ ਚੁੱਕੀ ਸੀ, ਪਰ ਫਾਈਲ ਪ੍ਰਧਾਨ ਮੰਤਰੀ ਦੇ ਦਫ਼ਤਰ ਤੱਕ ਪਹੁੰਚਣ ਕਾਰਨ ਅੰਤਿਮ ਮਨਜ਼ੂਰੀ ਮਿਲਣ ਵਿੱਚ ਕੁਝ ਸਮਾਂ ਲੱਗ ਗਿਆ।
ਦੱਸ ਦਈਏ ਕਿ ਉਹਨਾਂ ਦਾ 3 ਸਾਲਾਂ ਦਾ ਕਾਰਜਕਾਲ 8 ਮਾਰਚ 2026 ਨੂੰ ਪੂਰਾ ਹੋ ਚੁੱਕਾ ਸੀ ਅਤੇ ਇਸੇ ਦੌਰਾਨ ਉਹ ਛੁੱਟੀ ‘ਤੇ ਚਲੇ ਗਏ ਸਨ। ਉਹਨਾਂ ਦੀ ਗੈਰ-ਹਾਜ਼ਰੀ ਵਿੱਚ ਐਸ.ਐਸ.ਪੀ. ਦਾ ਆਰਜ਼ੀ ਚਾਰਜ ਐਸ.ਐਸ.ਪੀ. ਟ੍ਰੈਫਿਕ ਸੁਮੇਰ ਪ੍ਰਤਾਪ ਨੂੰ ਸੌਂਪਿਆ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

