ਨੌਜਵਾਨਾਂ ਲਈ ਵੱਡੀ ਖੁਸ਼ਖਬਰੀ; ਚੰਡੀਗੜ੍ਹ ‘ਚ 9 ਸਾਲ ਬਾਅਦ ਨਿੱਕਲੀਆਂ ਭਰਤੀਆਂ, ਕੋਈ ਵੀ ਯੋਗ ਉਮੀਦਵਾਰ ਕਰ ਸਕਦਾ ਅਪਲਾਈ

Global Team
3 Min Read

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ 303 ਟੀਜੀਟੀ ਅਧਿਆਪਕਾਂ ਦੀ ਭਰਤੀ ਕੀਤੀ ਜਾਣੀ ਹੈ। ਇਸ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਸ਼ਾਸਨ ਵਲੋਂ 9 ਸਾਲਾਂ ਬਾਅਦ ਟਰੇਨਡ ਗ੍ਰੈਜੂਏਟ ਟੀਚਰ (TGT) ਦੀਆਂ 303 ਸੀਟਾਂ ਲਈ ਭਰਤੀ ਕਰਨ ਜਾ ਰਿਹਾ ਹੈ। ਇਹ ਪ੍ਰਕਿਰਿਆ 26 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ ਤੇ ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਅਪਲਾਈ ਕਰਨ ਲਈ ਤੁਹਾਨੂੰ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਣਾ ਹੋਵੇਗਾ। ਵਿਭਾਗ ਟੀਜੀਟੀ ਦੇ 12 ਵਿਸ਼ਿਆਂ ਲਈ ਭਰਤੀ ਕਰ ਰਿਹਾ ਹੈ। ਜਿਸ ਵਿੱਚ 21 ਤੋਂ 37 ਸਾਲ ਦੀ ਉਮਰ ਦਾ ਕੋਈ ਵੀ ਯੋਗ ਬਿਨੈਕਾਰ ਅਪਲਾਈ ਕਰ ਸਕਦਾ ਹੈ। ਵਿਭਾਗ ਵਲੋਂ ਇਸ ਤੋਂ ਪਹਿਲਾਂ ਸਾਲ 2015 ਵਿੱਚ ਟੀਜੀਟੀ ਅਸਾਮੀਆਂ ਦੀ ਰੈਗੂਲਰ ਭਰਤੀ ਕੀਤੀ ਸੀ।

ਆਨਲਾਈਨ ਅਰਜ਼ੀ ਤੋਂ ਬਾਅਦ, 150 ਅੰਕਾਂ ਦੀ ਲਿਖਤੀ ਪ੍ਰੀਖਿਆ ਹੋਵੇਗੀ। ਬਿਨੈਕਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਨਿਯੁਕਤੀ ਦਿੱਤੀ ਜਾਵੇਗੀ। ਵਿਭਾਗ ਕੇਂਦਰੀ ਸੇਵਾ ਨਿਯਮਾਂ ਅਨੁਸਾਰ ਭਰਤੀ ਕਰੇਗਾ। ਜਿਸ ਵਿੱਚ ਨਿਯੁਕਤ ਅਧਿਆਪਕਾਂ ਨੂੰ ਸੱਤਵੇਂ ਪੇਅ ਸਕੇਲ ਦਾ ਲਾਭ ਮਿਲੇਗਾ। ਸਿੱਖਿਆ ਵਿਭਾਗ ਵਿੱਚ ਇਸ ਵੇਲੇ ਕਰੀਬ 1300 ਅਧਿਆਪਕਾਂ ਦੀ ਘਾਟ ਹੈ। ਇਸ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਨੇ ਐਨਟੀਟੀ ਦੀਆਂ 100 ਅਸਾਮੀਆਂ, ਜੇਬੀਟੀ ਦੀਆਂ 396 ਅਸਾਮੀਆਂ ਅਤੇ ਪੀਜੀਟੀ ਦੀਆਂ 98 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਵੀ ਜਲਦੀ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨਹੀਂ ਰਹੇਗੀ।

ਇਸ ਲਈ 26 ਫਰਵਰੀ ਤੋਂ 18 ਮਾਰਚ ਤੱਕ ਆਨਲਾਈਨ ਅਰਜ਼ੀਆਂ ਭਰੀਆਂ ਜਾਣਗੀਆਂ। ਇਸ ਤੋਂ ਬਾਅਦ ਬਿਨੈਕਾਰ ਨੂੰ 21 ਮਾਰਚ ਨੂੰ ਦੁਪਹਿਰ 2 ਵਜੇ ਤੱਕ ਫੀਸ ਜਮ੍ਹਾ ਕਰਵਾਉਣੀ ਪਵੇਗੀ। ਇਹ ਪ੍ਰਕਿਰਿਆ ਵੀ ਆਨਲਾਈਨ ਹੀ ਹੋਵੇਗੀ। ਲਿਖਤੀ ਪ੍ਰੀਖਿਆ ਤੋਂ ਬਾਅਦ ਮੈਰਿਟ ਸੂਚੀ ਤਿਆਰ ਕੀਤੀ ਜਾਵੇਗੀ। ਇਸ ਵਿੱਚ ਇੰਟਰਵਿਊ ਦੀ ਕੋਈ ਵਿਵਸਥਾ ਨਹੀਂ ਹੈ। ਅਜਿਹੇ ‘ਚ ਨੌਜਵਾਨਾਂ ਨੂੰ ਉਸ ਦੇ ਅੰਕਾਂ ਦੇ ਆਧਾਰ ‘ਤੇ ਹੀ ਨੌਕਰੀ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment