ਚੰਡੀਗੜ੍ਹ ਯੂਨੀ. ‘ਚ ਹੰਗਾਮਾ, ਵਿਦਿਆਰਥਣ ਨੇ 60 ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਕੀਤੀ ਵਾਇਰਲ

Rajneet Kaur
2 Min Read

ਮੁਹਾਲੀ: ਮੋਹਾਲੀ ਵਿਖੇ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੀ ਇੱਕ ਵਿਦਿਆਰਥਣ ਨੇ 60 ਦੇ ਕਰੀਬ ਵਿਦਿਆਰਥਣਾਂ ਦੀ ਨਹਾਉਂਦੇ ਹੋਏ ਵੀਡੀਓ ਵਾਇਰਲ ਕਰ ਦਿੱਤੀ।  ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦਾ ਪਤਾ ਲੱਗਣ ‘ਤੇ ਹੋਸਟਲ ‘ਚ ਰਹਿਣ ਵਾਲੀਆਂ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਵਿਦਿਆਰਥਣਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ‘ਚ ਦੋਸ਼ੀ ਵਿਦਿਆਰਥਣ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉੱਥੇ ਪਹੁੰਚ ਗਈ। ਹਾਲਾਂਕਿ ਗੁੱਸੇ ‘ਚ ਆਈਆਂ ਵਿਦਿਆਰਥਣਾਂ ਪੁਲਿਸ ‘ਤੇ ਵੀ ਭੜਕ ਗਈਆਂ। ਉਨ੍ਹਾਂ ਪੁਲਿਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੀਆਂ ਗੱਡੀਆਂ ਵੀ ਭੰਨੀਆਂ। ਪੁਲਿਸ ਨੇ ਵੀਡੀਓ ਅੱਗੇ ਭੇਜਣ ਵਾਲੀ ਵਿਦਿਆਰਥਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਵੇਲੇ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਵਿਦਿਆਰਥਣਾਂ ‘ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਪਾ ਰਹੀ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਕਾਲਜ ਮੈਨੇਜਮੈਂਟ ਨੂੰ ਸ਼ਿਕਾਇਤ ਕੀਤੀ ਸੀ ਪਰ ਕਾਲਜ ਮੈਨੇਜਮੈਂਟ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਕੁੜੀ ਕਾਫੀ ਸਮੇਂ ਤੋਂ ਵਿਦਿਆਰਥਣਾਂ ਦੀ ਵੀਡੀਓ ਬਣਾ ਰਹੀ ਸੀ, ਜਿਸ ਨੂੰ ਉਹ ਸ਼ਿਮਲਾ ‘ਚ ਆਪਣੇ ਦੋਸਤ ਨੂੰ ਭੇਜ ਰਹੀ ਸੀ। ਉਸ ਦੋਸਤ ਨੇ ਹੁਣ ਇਹ ਵੀਡੀਓ ਵਾਇਰਲ ਕਰ ਦਿੱਤੀ ਹੈ। ਇਹ ਪਤਾ ਲੱਗਦਿਆਂ ਹੀ ਕੁੜੀਆਂ ਦਾ ਗੁੱਸਾ ਭੜਕ ਗਿਆ।

- Advertisement -
ਹੰਗਾਮਾ ਇੰਨਾ ਵੱਧ ਗਿਆ ਕਿ ਸੁਰੱਖਿਆ ਗਾਰਡ ਨੇ ਮੁੱਖ ਗੇਟ ਬੰਦ ਕਰ ਦਿੱਤਾ, ਜਦੋਂਕਿ ਪੁਲਿਸ ਫੋਰਸ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਗੁੱਸੇ ਵਿੱਚ ਵਿਦਿਆਰਥਣਾਂ ਨੇ ਪੀਸੀਆਰ ਗੱਡੀਆਂ ਨੂੰ ਵੀ ਉਲਟਾ ਦਿੱਤਾ ਅਤੇ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਪੁਲਿਸ ਪ੍ਰਸ਼ਾਸਨ ਵੀ ਮਾਮਲਾ ਵੱਡਾ ਹੋਣ ਕਾਰਨ ਕੁਝ ਨਹੀਂ ਕਹਿ ਰਿਹਾ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment