Chandigarh University MMS Leak case :Chandigarh University ਦੇ ਪ੍ਰੋ ਚਾਂਸਲਰ ਦਾ ਆਇਆ ਪਹਿਲਾ ਬਿਆਨ

Rajneet Kaur
2 Min Read

ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿਚ ਲਗਭਗ 60 ਵਿਦਿਆਰਥੀਆਂ ਦਾ ਵੀਡੀਓ ਬਣਾਉਣ ਤੇ ਉਸ ਨੂੰ ਵਾਇਰਲ ਕਰਨ ਦੇ ਮਾਮਲੇ ਵਿਚ ਜਾਂਚ ਜਾਰੀ ਹੈ। ਦੋਸ਼ੀ ਵਿਦਿਆਰਥਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।

ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਡਾ. ਆਰਐਸ ਬਾਵਾ ਨੇ ਨਹਾਉਂਦੀਆਂ ਵਿਦਿਆਰਥਣਾਂ ਦੇ 60 ਐੱਮਐੱਮਐੱਸ ਵਾਇਰਲ ਕਰਨ ਦੇ ਮਾਮਲੇ ‘ਚ ਅਧਿਕਾਰਤ ਸਟੇਟਮੈਂਟ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿਚ 7 ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦੀ ਅਫਵਾਹ ਫੈਲ ਰਹੀ ਹੈ। ਇਸ ਵਿਚ ਕੋਈ ਸੱਚਾਈ ਨਹੀਂ ਹੈ ਤੇ ਕਿਸੇ ਵਿਦਿਆਰਥਣ ਨੇ ਸੁਸਾਈਡ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਘਟਨਾ ਕਾਰਨ ਕਿਸੇ ਵਿਦਿਆਰਥਣ ਨੂੰ ਹਸਪਤਾਲ ਵਿਚ ਭਰਤੀ ਨਹੀਂ ਕਰਾਇਆ ਗਿਆ ਹੈ।

ਡਾ. ਬਾਵਾ ਨੇ ਕਿਹਾ, “ਇਕ ਹੋਰ ਅਫਵਾਹ ਹੈ ਜੋ ਮੀਡੀਆ ਰਾਹੀਂ ਫੈਲ ਰਹੀ ਹੈ ਕਿ ਵੱਖ-ਵੱਖ ਵਿਦਿਆਰਥੀਆਂ ਦੇ 60 ਇਤਰਾਜ਼ਯੋਗ ਐਮ.ਐਮ.ਐਸ. ਵਾਇਰਲ ਹੋਏ ਹਨ ਜਦਕਿ ਇਹ ਬਿਲਕੁਲ ਝੂਠ ਤੇ ਬੇਬੁਨਿਆਦ ਹਨ। ਯੂਨੀਵਰਸਿਟੀ ਵੱਲੋਂ ਕੀਤੀ ਮੁਢਲੀ ਜਾਂਚ ਦੌਰਾਨ ਕਿਸੇ ਵੀ ਵਿਦਿਆਰਥਣ ਦੀ ਅਜਿਹੀ ਕੋਈ ਵੀ ਵੀਡੀਓ ਨਹੀਂ ਮਿਲੀ ਜੋ ਇਤਰਾਜ਼ਯੋਗ ਹੋਵੇ, ਸਿਵਾਏ ਇਕ ਲੜਕੀ ਵੱਲੋਂ ਬਣਾਈ ਗਈ ਨਿੱਜੀ ਵੀਡੀਓ ਹੈ ਜੋ ਉਸ ਨੇ ਆਪਣੇ ਬੁਆਏਫ੍ਰੈਂਡ ਨਾਲ ਸਾਂਝੀ ਕੀਤੀ ਸੀ।

ਵਿਦਿਆਰਥਣਾਂ ਦੀ ਬੇਨਤੀ ‘ਤੇ ਚੰਡੀਗੜ੍ਹ ਯੂਨੀਵਰਸਿਟੀ ਨੇ ਖ਼ੁਦ ਪੰਜਾਬ ਪੁਲਿਸ ਵਿਭਾਗ ਨੂੰ ਅਗਲੇਰੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੇ ਇਕ ਲੜਕੀ ਨੂੰ ਹਿਰਾਸਤ ‘ਚ ਲੈ ਲਿਆ ਹੈ ਤੇ ਆਈਟੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਸਾਰੇ ਮੋਬਾਈਲ ਫੋਨ ਤੇ ਹੋਰ ਸਮੱਗਰੀ ਅਗਲੇਰੀ ਜਾਂਚ ਲਈ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਚੰਡੀਗੜ੍ਹ ਯੂਨੀਵਰਸਿਟੀ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment