Chandigarh University MMS Leak: ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਸ਼ਿਮਲਾ ਤੋਂ ਕੀਤਾ ਗ੍ਰਿਫਤਾਰ

Rajneet Kaur
2 Min Read

ਚੰਡੀਗੜ੍ਹ : ਚੰਡੀਗੜ੍ਹ  ਯੂਨੀਵਰਸਿਟੀ ਦੀ ਵਿਦਿਆਰਥਣ ਨੇ ਸ਼ਿਮਲਾ ਦੇ ਜਿਸ ਲੜਕੇ ਨੂੰ ਵੀਡੀਓ ਭੇਜੀ ਸੀ, ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਵਿਦਿਆਰਥਣ ਦਾ ਬੁਆਏਫਰੈਂਡ ਹੈ। ਯੂਨੀਵਰਸਿਟੀ ਨੇ ਇੱਕ ਕਮੇਟੀ ਬਣਾਈ ਹੈ, ਡੀਐਸਡਬਲਯੂ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਵਿਦਿਆਰਥਣ ਮੰਨਣ ਨੂੰ ਤਿਆਰ ਨਹੀਂ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਯੂਨੀਵਰਸਿਟੀ ਦੇ ਚਾਂਸਲਰ ਆ ਕੇ ਉਨ੍ਹਾਂ ਨਾਲ ਗੱਲ ਨਹੀਂ ਕਰਦੇ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੇ ਨਾਲ ਹੀ ਵਧਦੇ ਹੰਗਾਮੇ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਨੇ 19 ਅਤੇ 20 ਸਤੰਬਰ  ਨੂੰ ਦੋ ਦਿਨਾਂ ਲਈ ਕਲਾਸਾਂ ਮੁਅੱਤਲ ਕਰ ਦਿੱਤੀਆਂ ਹਨ।

ਦੱਸ ਦੇਈਏ ਕਿ ਮੋਹਾਲੀ ਸਥਿਤ ਗਰਲਜ਼ ਹੋਸਟਲ ਵਿਚ ਇਕ ਵਿਦਿਆਰਥਣ ਨੇ ਹੋਰਨਾਂ ਵਿਦਿਆਰਥੀਆਂ ਦੇ ਨਹਾਉਂਦੇ ਸਮੇਂ ਦੀ ਵੀਡੀਓ ਬਣਾਈ ਤੇ ਇਸ ਨੂੰ ਆਪਣੇ ਇਕ ਦੋਸਤ ਨੂੰ ਭੇਜ ਦਿੱਤੀ ਜੋ ਕਿ ਸ਼ਿਮਲਾ ਰਹਿੰਦਾ ਹੈ। ਉਸ ਨੇ ਇਹ ਵੀਡੀਓ ਇੰਟਰਨੈੱਟ ‘ਤੇ ਵਾਇਰਲ ਕਰ ਦਿੱਤੀ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਵੀ ਖਬਰ ਹੈ ਕਿ ਪਿਛਲੀ ਰਾਤ ਕੁਝ ਵਿਦਿਆਰਥਣਾਂ ਨੇ ਆਤਮਹੱਤਿਆ ਦੀ ਵੀ ਕੋਸ਼ਿਸ਼ ਕੀਤੀ। ਹਾਲਾਂਕਿ ਐੱਸਐੱਸਪੀ ਮੋਹਾਲੀ ਨੇ ਆਤਮਹੱਤਿਆ ਦੀ ਗੱਲ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਂਬੂਲੈਂਸ ਨਾਲ ਲਿਜਾਈ ਜਾ ਰਹੀ ਵਿਦਿਆਰਥਣ ਤਣਾਅ ਵਿਚ ਆ ਗਈ ਸੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment