Chandigarh University ਵੀਡੀਓ ਲੀਕ ਮਾਮਲਾ : 24 ਘੰਟਿਆਂ ‘ਚ 3 ਗ੍ਰਿਫਤਾਰ, ਦੇਰ ਰਾਤ ਤੱਕ ਵਿਦਿਆਰਥੀਆਂ ਦਾ ਪ੍ਰਦਰਸ਼ਨ ਰਿਹਾ ਜਾਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਵਿੱਚ ਇਤਰਾਜ਼ਯੋਗ ਵੀਡੀਓ ਬਣਾਉਣ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਵਿਦਿਆਰਥੀਆਂ ਦਾ ਜ਼ਬਰਦਸਤ ਧਰਨਾ ਦੇਰ ਰਾਤ ਤੱਕ ਜਾਰੀ ਰਿਹਾ।

ਪੁਲਿਸ  ਨੇ ਦੋਸ਼ੀ ਵਿਦਿਆਰਥਣ  ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਲੜਕੀ ਦੇ ਦੋਸਤ ਨੂੰ ਵੀ ਸ਼ਿਮਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਕ ਹੋਰ 31 ਸਾਲਾ ਵਿਅਕਤੀ ਨੂੰ ਵੀ ਪੰਜਾਬ ਪੁਲਿਸ ਨੇ ਸ਼ਿਮਲਾ ਦੇ ਢੱਲੀ ਥਾਣੇ ਤੋਂ ਹਿਰਾਸਤ ਵਿਚ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਵੀਡੀਓ ਵਾਇਰਲ ਹੋਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਦੇ ਇਸ ਬਿਆਨ ਤੋਂ ਬਾਅਦ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ ਹੈ।

ਸ਼ਿਮਲਾ ‘ਚ ਦੇਰ ਸ਼ਾਮ ਦੋਸ਼ੀ ਵਿਦਿਆਰਥਣ ਦੇ ਬੁਆਏਫ੍ਰੈਂਡ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ।  23 ਸਾਲਾ ਮੁਲਜ਼ਮ ਸੰਨੀ ਰੋਹੜੂ ਦਾ ਰਹਿਣ ਵਾਲਾ ਹੈ। ਇਕ ਹੋਰ 31 ਸਾਲਾ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਸਦਾ ਨਾਮ ਰੰਕਜ ਵਰਮਾ ਹੈ। ਪੁਲਿਸ ਅਜੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਔਰਤ ਦਾ ਫੋਨ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਬਾਥਰੂਮ ਦੇ ਆਸ-ਪਾਸ ਲੱਗੇ ਲੁਕਵੇਂ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਏਡੀਜੀਪੀ ਗੁਰਪ੍ਰੀਤ ਦਿਓ ਸਮੇਤ ਕਈ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਵਿਦਿਆਰਥਣ ਦਾ ਫੋਨ ਸਾਈਬਰ ਕ੍ਰਾਈਮ ਯੂਨਿਟ ਨੂੰ ਸੌਂਪ ਦਿੱਤਾ ਗਿਆ ਹੈ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment