ਚੰਡੀਗੜ੍ਹ ‘ਚ ਵੇਖਣ ਨੂੰ ਮਿਲਿਆ ਵੀਕਐਂਡ ਲਾਕਡਾਊਨ ਦਾ ਅਸਰ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਤਰਜ਼ ‘ਤੇ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਬੀਤੀ ਦੇਰ ਸ਼ਾਮ ਸ਼ਨੀਵਾਰ ਅਤੇ ਐਤਵਾਰ ਨੂੰ ਸਾਰੀ ਮਾਰਕਿਟ ਅਤੇ ਸਰਕਾਰੀ ਦਫਤਰ ਬੰਦ ਰੱਖਣ ਦਾ ਫੈਸਲਾ ਲਿਆ ਸੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਏ ਫੈਸਲੇ ਦਾ ਅਸਰ ਅੱਜ ਚੰਡੀਗੜ੍ਹ ‘ਚ ਦੇਖਣ ਨੂੰ ਮਿਲਿਆ।

ਯੂਟੀ ਵਿੱਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਹਨ। ਸਭ ਤੋਂ ਪਹਿਲਾਂ ਪੰਜਾਬ ਵੱਲੋਂ ਵੀ ਵੀਕਐਂਡ ਲਾਕਡਾਊਨ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਹਰਿਆਣਾ ਤੇ ਹੁਣ ਚੰਡੀਗੜ੍ਹ ਨੇ ਵੀ ਬੀਤੀ ਰਾਤ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਲਾਉਣ ਦਾ ਫੈਸਲਾ ਕੀਤਾ।

ਐਡਵਾਈਜ਼ਰ ਮਨੋਜ ਪਰਿਦਾ ਨੇ ਆਪਣੇ ਟਵੀਟਰ ਹੈਂਡਲ ‘ਤੇ ਪ੍ਰਸ਼ਾਸਕਾ ਦੇ ਇਨ੍ਹਾਂ ਆਦੇਸ਼ਾਂ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਸਾਫ ਕੀਤਾ ਸੀ ਕਿ ਜ਼ਰੂਰੀ ਸੇਵਾਵਾਂ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਰਹੇਗੀ, ਇਸ ਦੇ ਨਾਲ ਹੀ ਲੋਕਾਂ ਦੀ ਆਵਾਜਾਈ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਰਹੇਗੀ। ਨਾਲ ਹੀ ਨਾਈਟ ਕ‌ਰਫਿਊ ਵੀ ਪਹਿਲਾਂ ਦੀ ਤਰ੍ਹਾਂ ਹੀ ਰਾਤ 10 ਤੋਂ ਸਵੇਰੇ ਪੰਜ ਵਜੇ ਤੱਕ ਰਹੇਗਾ।

Share this Article
Leave a comment