ਚੰਡੀਗੜ੍ਹ: ਪੰਜਾਬ ‘ਚ ਪਿਛਲੇ ਦਿਨਾਂ ‘ਚ ਮੌਸਮ ਸਾਫ ਹੋ ਗਿਆ ਹੈ ਅਤੇ ਠੰਡ ਵੀ ਘੱਟ ਗਈ ਹੈ। ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ, ਜਿਸ ਕਾਰਨ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਵਿੱਚ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਕੂਲ ਪੁਰਾਣੇ ਸ਼ਡਿਊਲ ਅਨੁਸਾਰ ਖੁੱਲ੍ਹਣਗੇ।
ਚੰਡੀਗੜ੍ਹ ਵਿੱਚ ਬੱਚਿਆਂ ਨੂੰ ਸਵੇਰੇ 8.20 ਵਜੇ ਸਕੂਲ ਪਹੁੰਚਣਾ ਹੋਵੇਗਾ ਅਤੇ 2.20 ਵਜੇ ਛੁੱਟੀ ਕਰ ਦਿੱਤੀ ਜਾਵੇਗੀ। ਅਧਿਆਪਕਾਂ ਨੂੰ 8 ਵਜੇ ਤੱਕ ਸਕੂਲ ਪਹੁੰਚਣਾ ਹੋਵੇਗਾ। ਇਸ ਲਈ ਉਨ੍ਹਾਂ ਨੂੰ ਦੁਪਹਿਰ 2.30 ਵਜੇ ਤੱਕ ਸਕੂਲ ਵਿੱਚ ਹੀ ਰਹਿਣਾ ਪਵੇਗਾ। ਡਬਲ ਸ਼ਿਫਟ ਵਿੱਚ ਪੜ੍ਹਣ ਵਾਲੇ ਬੱਚਿਆਂ ਦਾ ਸਮਾਂ ਦੁਪਹਿਰ 1.15 ਵਜੇ ਅਤੇ ਦੂਜੀ ਸ਼ਿਫਟ ਵਿੱਚ ਬੱਚਿਆਂ ਦਾ ਸਮਾਂ 12:45 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਜਿਸ ਕਾਰਨ ਠੰਡ ਘੱਟ ਗਈ ਹੈ। ਹਾਲਾਂਕਿ ਸਵੇਰ ਅਤੇ ਰਾਤ ਨੂੰ ਠੰਡ ਅਜੇ ਵੀ ਮਹਿਸੂਸ ਕੀਤੀ ਜਾ ਰਹੀ ਹੈ। ਪਰ ਦੁਪਹਿਰ ਸਮੇਂ ਧੁੱਪ ਨਿਕਲਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।