ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ‘ਚ 19 ਹਜ਼ਾਰ ਤੋਂ ਵੱਧ ਸਕੂਲ ਹਨ ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।
1 ਨਵੰਬਰ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਗਿਆ ਹੈ । ਪਰ ਸਕੂਲੀ ਬੱਚੇ 4 ਨਵੰਬਰ ਤੋਂ ਸਵੇਰੇ 9 ਵਜੇ ਸਕੂਲ ਜਾ ਸਕਣਗੇ ਕਿਉਂਕਿ 3 ਨਵੰਬਰ ਤਕ ਸਕੂਲਾਂ ‘ਚ ਛੁੱਟੀ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਵਿਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।