ਜਲੰਧਰ, ਲੁਧਿਆਣਾ ਸਣੇ ਪੰਜਾਬ ਦੇ ਕਈ ਸ਼ਹਿਰਾਂ ‘ਚ ਬਦਲਿਆ ਮੌਸਮ ਦਾ ਮਿਜ਼ਾਜ

Rajneet Kaur
2 Min Read

ਚੰਡੀਗੜ੍ਹ: ਪੰਜਾਬ ‘ਚ ਮੌਸਮ ਨੇ ਸੋਮਵਾਰ ਨੂੰ ਇਕ ਵਾਰ ਫਿਰ ਨੇ ਮਿਜ਼ਾਜ਼ ਬਦਲ ਲਿਆ ਹੈ।  ਸੂਬੇ ਦੇ ਲੁਧਿਆਣਾ, ਜਲੰਧਰ ਸਮੇਤ ਕਈ ਸ਼ਹਿਰਾਂ ‘ਚ ਹਲਕੀ ਬਾਰਿਸ਼ ਤੋਂ ਬਾਅਦ ਠੰਢ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ 18 ਨਵੰਬਰ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਪੀਏਯੂ, ਗੜਵਾਸੂ, ਫਿਰੋਜ਼ਪੁਰ ਰੋਡ ਵੱਲ ਹਲਕੀ ਬਾਰਿਸ਼ ਹੋ ਰਹੀ ਹੈ। ਇੱਥੇ 5 ਤੋਂ 7 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ।

ਹਾਲਾਂਕਿ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 26.9 ਡਿਗਰੀ ਤੱਕ ਪਹੁੰਚ ਗਿਆ ਹੈ। ਜੇਕਰ ਮੀਂਹ ਦਿਨ ਭਰ ਜਾਰੀ ਰਿਹਾ ਤਾਂ ਤਾਪਮਾਨ ‘ਚ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 17 ਨਵੰਬਰ ਤਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਮੌਸਮ ਵਿਗਿਆਨੀ ਡਾ.ਦਲਜੀਤ ਸਿੰਘ ਨੇ ਕਿਹਾ ਕਿ ਇਸ ਬਾਰਿਸ਼ ਦਾ ਹੋਣਾ ਬਹੁਤ ਜ਼ਰੂਰੀ ਹੋ ਗਿਆ ਸੀ ਅਤੇ ਹੁਣ ਮੌਸਮ ਵਿੱਚ ਬਦਲਾਅ ਵੀ ਤੇਜ਼ੀ ਨਾਲ ਦੇਖਿਆ ਜਾ ਸਕਦਾ ਹੈ। ਜਿਸ ਕਾਰਨ ਸਵੇਰ ਤੋਂ ਹੀ ਠੰਡ ਦਾ ਅਹਿਸਾਸ ਵੀ ਤੇਜ਼ੀ ਨਾਲ ਵਧ ਗਿਆ ਹੈ। ਹੁਣ ਆਉਣ ਵਾਲੇ ਦਿਨਾਂ ‘ਚ ਵੀ ਤਾਪਮਾਨ ‘ਚ ਵੱਡਾ ਫਰਕ ਦੇਖਣ ਨੂੰ ਮਿਲੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment