ਉੱਤਰ ਪ੍ਰਦੇਸ਼ ਤੇ ਉੱਤਰਾਖੰਡ ’ਚ ਚੱਕਾ ਜਾਮ ਦੇ ਪ੍ਰੋਗਰਾਮ ’ਚ  ਕੀਤੀ ਤਬਦੀਲੀ

TeamGlobalPunjab
1 Min Read

ਨਵੀਂ ਦਿੱਲੀ :- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕਿਸਾਨ 6 ਫਰਵਰੀ ਨੂੰ ਸੜਕ ਜਾਮ ਨਹੀਂ ਕਰਨਗੇ ਪਰ ਸ਼ਾਂਤੀ ਨਾਲ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਤਹਿਸੀਲ ਮੁੱਖ ਦਫਤਰਾਂ ’ਤੇ ਅਧਿਕਾਰੀਆਂ ਨੂੰ ਮੰਗ ਪੱਤਰ ਦੇਣਗੇ। ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਬੈਕਅਪ ’ਚ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ’ਚ ਚੱਕਾ ਜਾਮ ਦਾ ਸੱਦਾ ਵਾਪਸ ਨਹੀਂ ਲਿਆ ਗਿਆ, ਸਿਰਫ਼ ਪ੍ਰੋਗਰਾਮ ’ਚ ਥੋੜ੍ਹੀ ਤਬਦੀਲੀ ਕੀਤੀ ਗਈ ਹੈ।

ਇਸ ਮੌਕੇ ਉਨ੍ਹਾਂ ਨਾਲ ਯੂਪੀ ਗੇਟ ’ਤੇ ਮੌਜੂਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਿਸ਼ੇਸ਼ ਕਾਰਨਾਂ ਕਰਕੇ ਸ਼ਨਿਚਰਵਾਰ ਯਾਨੀ ਅੱਜ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ’ਚ ਚੱਕਾ ਜਾਮ ਦਾ ਪ੍ਰੋਗਰਾਮ ਥੋੜ੍ਹਾ ਬਦਲਿਆ ਗਿਆ ਹੈ।

ਇਸਤੋਂ ਇਲਾਵਾ ਆਗੂਆਂ ਨੇ ਕਿਸਾਨਾਂ ਇਹ ਪ੍ਰੋਗਰਾਮ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ। ਚੱਕਾ ਜਾਮ ਦੌਰਾਨ ਉਕਤ ਦੋਨਾਂ ਰਾਜਾਂ ਵਿੱਚ ਸਰਕਾਰੀ ਜਾਂ ਪ੍ਰਾਈਵੇਟ ਜਾਇਦਾਦਾਂ ਨੂੰ ਸਾੜੇ ਜਾਣ ਜਾਂ ਨੁਕਸਾਨ ਹੋਣ ਦੇ ਖ਼ਦਸ਼ਿਆਂ ਕਰਕੇ ਇਹ ਤਬਦੀਲੀ ਕੀਤੀ ਗਈ ਹੈ।

Share this Article
Leave a comment