ਮੁੱਖ ਮੰਤਰੀ ਚੰਨੀ ਵੱਲੋਂ ਕਮਜੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ

TeamGlobalPunjab
6 Min Read

‘ਆਮ ਲੋਕਾਂ ਲਈ ਚੁੱਕੇ ਮੁੱਦਿਆਂ ਕਾਰਨ ਮਹਾਰਾਜੇ ਨੇ ਮੈਨੂੰ ਹਮੇਸ਼ਾ ਨਿਸ਼ਾਨਾ ਬਣਾਇਆ’ : ਚੰਨੀ

‘ਬਾਦਲ, ਮੋਦੀ ਅਤੇ ਕੈਪਟਨ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ’

ਪਠਾਨਕੋਟ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ ਕੈਪਟਨ ਦੇ ਨਿਸ਼ਾਨੇ ਉਤੇ ਰਹੇ ਹਨ।

ਮੁੱਖ ਮੰਤਰੀ ਚੰਨੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇੱਕ ਨਿਮਰ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਮੇਸਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਹਿੱਤਾਂ ਨੂੰ ਢਾਹ ਲਾਉਣਾ ਸੁਰੂ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਮ ਅਤੇ ਦੱਬੇ-ਕੁਚਲੇ ਲੋਕਾਂ ਲਈ ਆਪਣਾ ਸੰਘਰਸ ਜਾਰੀ ਰੱਖਿਆ ਜਿਸ ਕਾਰਨ ਹੰਕਾਰੀ ਮਹਾਰਾਜਾ ਨੂੰ ਕਾਂਗਰਸ ਪਾਰਟੀ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ।

- Advertisement -

 

ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਆਮ ਵਿਅਕਤੀ ਨੂੰ ਸੌਂਪਣ ਦਾ ਕ੍ਰਾਂਤੀਕਾਰੀ ਫੈਸਲਾ ਸਿਰਫ ਕਾਂਗਰਸ ਪਾਰਟੀ ਹੀ ਲੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕ੍ਰਾਂਤੀ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇਕਰ ਸਾਰੇ ਆਮ ਅਤੇ ਲੋੜਵੰਦ ਲੋਕ ਕਾਂਗਰਸ ਦੇ ਸਮਰਥਨ ਲਈ ਇਕਜੁੱਟ ਹੋ ਜਾਣ। ਮੁੱਖ ਮੰਤਰੀ ਚੰਨੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਸਕਤੀਸਾਲੀ ਕੁਲੀਨ ਵਰਗ ਗਰੀਬਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਇਸ ਆਮ ਵਿਅਕਤੀ ਦੀ ਸਰਕਾਰ ਨੂੰ ਢਾਹ ਲਾਉਣ ਦੀ ਸਾਜਿਸ ਰਚ ਰਿਹਾ ਹੈ।

ਅਕਾਲੀ, ਭਾਜਪਾ ਅਤੇ ਅਮਰਿੰਦਰ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੋਦੀ, ਬਾਦਲ ਅਤੇ ਕੈਪਟਨ ਦੀ ਤਿਕੜੀ ਨੇ ਸੂਬੇ ਦੇ ਹਿੱਤਾਂ ਨੂੰ ਖਤਰੇ ਵਿਚ ਪਾਉਣ ਲਈ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਸਿ ਰਚੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਕਿਸਾਨ ਵਿਰੋਧੀ ਕਾਨੂੰਨ ਲਈ ਅਕਾਲੀ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਨੇ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਬਿੱਲ ਪਾਸ ਕੀਤਾ ਜੋ ਬਾਅਦ ਵਿੱਚ ਕਾਲੇ ਖੇਤੀ ਕਾਨੂੰਨਾਂ ਦਾ ਆਧਾਰ ਬਣਿਆ। ਉਹਨਾਂ ਅੱਗੇ ਕਿਹਾ ਕਿ ਉਹ ਇਹਨਾਂ ਕਾਲੇ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਭਾਜਪਾ ਨਾਲ ਮਿਲੇ ਹੋਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਲੋਕਾਂ ਤੋਂ ਸੱਤਾ ਖੋਹ ਲਈ ਸੀ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਵਰਗੇ ਇਸ ਕੁਲੀਨ ਵਰਗ ਦੇ ਮੈਂਬਰ ਆਪੋ-ਆਪਣੇ ਨਿੱਜੀ ਹਿੱਤਾਂ ਲਈ ਗੱਠਜੋੜ ਕਰਕੇ ਸੂਬੇ ਨੂੰ ਲੁੱਟਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਹ ਵਰਗ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਆਪਸ ਵਿੱਚ ਮਿਲ ਕੇ ਵਾਰੋ-ਵਾਰੀ ਸੱਤਾ ਸੰਭਾਲ ਕੇ ਪੰਜਾਬ ਨੂੰ ਜਾਣਬੁੱਝ ਲੁੱਟਦੇ ਆ ਰਹੇ ਹਨ ਅਤੇ ਹਰ ਪੰਜ ਸਾਲ ਬਾਅਦ ਸਿਰਫ ਸਾਸਕ ਬਦਲਦੇ ਹਨ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਲੋਕਾਂ ਦੇ ਹੱਥ ਵਿੱਚ ਆ ਗਈ ਹੈ।

- Advertisement -

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪ ਮੁਸ਼ਕਲਾਂ ਭਰਿਆ ਜੀਵਨ ਬਸਰ ਕੀਤਾ ਹੈ, ਇਸ ਲਈ ਉਹ ਆਮ ਆਦਮੀ ਦੀਆਂ ਮੁਸਕਿਲਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ। ਚੰਨੀ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਗਰੀਬ ਅਤੇ ਆਮ ਆਦਮੀ ਦੀ ਭਲਾਈ ਲਈ ਸਾਰੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਉਹ ਸੱਤਾ ਵਿੱਚ ਹਨ, ਉਦੋਂ ਤੱਕ ਉਹ ਆਪਣੀ ਇਹ ਜ਼ਿੰਮੇਵਾਰੀ ਇਸੇ ਤਰ੍ਹਾਂ ਨਿਭਾਉਂਦੇ ਰਹਿਣਗੇ।

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਸੂਬੇ ਬਾਰੇ ਤੁੱਛ ਜਾਣਕਾਰੀ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੀ ਸੱਤਾ ਦੀ ਲਾਲਸਾ ਲਈ ਹਨੇਰੇ ਵਿਚ ਤੀਰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਾ ਕੇਜਰੀਵਾਲ ਪੰਜਾਬ ਬਾਰੇ ਕੁਝ ਨਹੀਂ ਜਾਣਦਾ ਪਰ ਬੇਤੁਕੀ ਬਿਆਨਬਾਜ਼ੀ ਨਾਲ ਪੰਜਾਬ ਦੀ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਸੌੜੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸੱਤਾ ਦਾ ਲਾਲਚੀ ਹੈ ਜੋ ਪੰਜਾਬ ‘ਤੇ ਰਾਜ ਕਰਨਾ ਚਾਹੁੰਦਾ ਹੈ, ਜਿਸ ਕਾਰਨ ਉਹ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕਰ ਰਿਹਾ ਹੈ। ਉਨ੍ਹਾਂ ਸਪੱਸਟ ਸਬਦਾਂ ਵਿੱਚ ਕਿਹਾ ਕਿ ਕੇਜਰੀਵਾਲ ਅਤੇ ਜੁੰਡਲੀ ਨੂੰ ਇੱਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੂੰ ਆਪਣੀ ਧਰਤੀ ਅਤੇ ਲੋਕਾਂ ਨਾਲ ਪਿਆਰ ਹੈ ਅਤੇ ਉਨ੍ਹਾਂ ਨੇ ਕਦੇ ਵੀ ਕਿਸੇ ਬਾਹਰਲੇ ਵਿਅਕਤੀ ਨੂੰ ਆਪਣੇ ਸੂਬੇ ਵਿੱਚ ਆਉਣ ਅਤੇ ਰਾਜ ਕਰਨ ਦੀ ਇਜਾਜਤ ਨਹੀਂ ਦਿੱਤੀ। ਚੰਨੀ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਫੇਲ੍ਹ ਹੋ ਚੁੱਕੀ ਹੈ ਜਦਕਿ ਕਾਂਗਰਸ ਲੋਕਾਂ ਦੀ ਭਲਾਈ ਲਈ ਬਿਹਤਰੀਨ ਕੰਮ ਕਰ ਰਹੀ ਹੈ।

Share this Article
Leave a comment