ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਦੇਰ ਸ਼ਾਮ ਨੂੰ ਨਕੋਦਰ ਤੋਂ ਵਾਪਸ ਆਉਂਦੇ ਸਮੇਂ ਪਿੰਡ ਮਲਕੋ ਵਿੱਚ ਨੌਜਵਾਨਾਂ ਨੂੰ ਖੇਡਦਿਆਂ ਦੇਖ ਗਰਾਊਂਡ ‘ਚ ਚਲੇ ਗਏ ਅਤੇ ਕੁਝ ਸਮਾਂ ਉਨ੍ਹਾਂ ਨਾਲ ਕ੍ਰਿਕਟ ਅਤੇ ਫੁੱਟਬਾਲ ਖੇਡਿਆ।
ਨੌਜਵਾਨਾਂ ਨੂੰ ਪੂਰੇ ਜੋਸ਼ ਨਾਲ ਖੇਡਾਂ ਦੇ ਖੇਤਰ ਵਿੱਚ ਜਾਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਖੇਡਾਂ ਵਿੱਚ ਉੱਭਰ ਰਹੇ ਖਿਡਾਰੀਆਂ ਨੂੰ ਤਿਆਰੀ ਕਰਵਾਉਣਾ ਸਮੇਂ ਦੀ ਮੁੱਖ ਮੰਗ ਹੈ ਤਾਂ ਜੋ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਚੰਗੇਰੇ ਭਵਿੱਖ ਦੇ ਨਾਲ-ਨਾਲ ਉਨ੍ਹਾਂ ਨੂੰ ਰਾਜ ਅਤੇ ਦੇਸ਼ ਦਾ ਨਾਂ ਚਮਕਾਉਣ ਦਾ ਵੀ ਮੌਕਾ ਦਿੰਦੀਆਂ ਹਨ ਜਿਸ ਲਈ ਖੇਡਾਂ ਪ੍ਰਤੀ ਨੌਜਵਾਨਾਂ ਨੂੰ ਉਤਸ਼ਾਹਤ ਕਰਨਾ ਬਹੁਤ ਜ਼ਰੂਰੀ ਹੈ ।