ਮੁੱਖ ਮੰਤਰੀ ਚੰਨੀ ਕੇਜਰੀਵਾਲ ‘ਤੇ ਠੋਕਣਗੇ ਮਾਣਹਾਨੀ ਦਾ ਮੁਕੱਦਮਾ!

TeamGlobalPunjab
1 Min Read

ਚੰਡੀਗੜ੍ਹ: ਪੰਜਾਬ ‘ਚ ਬੀਤੇ ਦਿਨੀਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ’ਚ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਮੋਹਾਲੀ ਸਥਿਤ ਟਿਕਾਣਿਆਂ ‘ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਚਰਨਜੀਤ ਚੰਨੀ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ।

ਆਪ ਸੁਪਰੀਮੋ ਵੀ ਮੁੱਖ ਮੰਤਰੀ ਚਰਨਜੀਤ ਨੂੰ ਇਸ ਮੁੱਦੇ ‘ਤੇ ਲਗਾਤਾਰ ਘੇਰ ਰਹੇ ਹਨ। ਇੱਕ ਰਿਪੋਰਟ ਮੁਤਾਬਕ ਚਰਨਜੀਤ ਚੰਨੀ ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦੀ ਮੁੱਕਦਮਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸ ਲਈ ਕਾਂਗਰਸ ਹਾਈਕਮਾਨ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਕੇਜਰੀਵਾਲ ਉਨ੍ਹਾਂ ‘ਤੇ ਰੇਤ ਮਾਫੀਆ ਦਾ ਇਲਜ਼ਾਮ ਲਾ ਕੇ ਉਨ੍ਹਾਂ ਦਾ ਅਕਸ ਖਰਾਬ ਕਰ ਰਹੇ ਹਨ।

ਚੰਨੀ ਨੇ ਕਿਹਾ ਕਿ ਕੇਜਰੀਵਾਲ ਹਮੇਸ਼ਾ ਦੂਜਿਆਂ ‘ਤੇ ਦੋਸ਼ ਲਾਉਂਦੇ ਹਨ ਤੇ ਫਿਰ ਮੁਆਫੀ ਮੰਗਦੇ ਹਨ। ਚੰਨੀ ਨੇ ਕਿਹਾ ਜੇਕਰ ਮੇਰੇ ਰਿਸ਼ਤੇਦਾਰ ਕੋਲੋਂ ਪੈਸੇ ਬਰਾਮਦ ਕੀਤੇ ਗਏ ਹਨ ਤਾਂ ਇਸ ‘ਚ ਮੇਰਾ ਕੀ ਕਸੂਰ ਹੈ ? ਉਨ੍ਹਾਂ ਕਿਹਾ ਜੇਕਰ ਪਾਰਟੀ ਮੈਨੂੰ ਇਜਾਜ਼ਤ ਦਿੰਦੀ ਹੈ ਤਾਂ ਮੈਂ ਉਨ੍ਹਾਂ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰਾਂਗਾ।

Share This Article
Leave a Comment