ਕੋਵਿਡ-19 ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੇਵੇ ਕੇਂਦਰ ਸਰਕਾਰ: ਚੰਨੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕੋਵਿਡ-19 ਨਾਲ ਮਰਨ ਵਾਲਿਆਂ ਦੇ ਘਰ ਵਾਲਿਆਂ ਨੂੰ 4-4 ਲੱਖ ਰੁਪਏ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ 50 ਹਜ਼ਾਰ ਰੁਪਏ ਮੁਆਵਜ਼ਾ ਕਾਫੀ ਨਹੀਂ ਹੈ। ਚੰਨੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਆਵਜ਼ੇ ਵਿਚ 25 ਪ੍ਰਤੀਸ਼ਤ ਯੋਗਦਾਨ ਦੇਣ ਲਈ ਤਿਆਰ ਹੈ।

ਚੰਨੀ ਨੇ ਬੁਧਵਾਰ ਰਾਤ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੱਤਰ ਵਿਚ ਕਿਹਾ ਕਿ ਇੱਕ ਕਲਿਆਣਕਾਰੀ ਰਾਜ ਹੋਣ ਦੇ ਨਾਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਸੰਕਟਗ੍ਰਸਤ ਨਾਗਰਿਕਾਂ ਦੀ ਸਹਾਇਤਾ ਕਰੀਏ। ਉਨ੍ਹਾਂ ਕਿਹਾ ਕਿ ਐਸਡੀਆਰਐਫ ਤਹਿਤ ਮੁਆਵਜ਼ਾ ਰਕਮ ਚਾਰ ਲੱਖ ਰੁਪਏ ਦੀ 75 ਫੀਸਦੀ ਰਕਮ ਯਾਨੀ ਤਿੰਨ ਲੱਖ ਰੁਪਏ ਕੇਂਦਰ ਸਰਕਾਰ ਦੁਆਰਾ ਜਦ ਕਿ ਬਾਕੀ 25 ਫੀਸਦੀ ਰਕਮ ਦਾ ਭੁਗਤਾਨ ਰਾਜ ਸਰਕਾਰ ਦੁਆਰਾ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਪਣੇ ਹਿੱਸੇ ਦੇ ਪੈਸੇ ਦੇਣ ਲਈ ਤਿਆਰ ਹੈ।

ਚੰਨੀ ਨੇ ਪੱਤਰ ਵਿਚ ਲਿਖਿਆ ਕਿ ਕੋਵਿਡ ਮਹਾਮਾਰੀ ਨੇ ਦੇਸ਼ ਦੀ ਜ਼ਿਆਦਾਤਰ ਆਬਾਦੀ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ ਹੈ, ਲੋਕਾਂ ਦੀ ਅਚਾਨਕ ਮੌਤ ਹੋਈ, ਵਪਾਰ ਬੰਦ ਹੋ ਗਏ, ਲੋਕ ਪਲਾਇਨ ਕਰਨ ਲਈ ਮਜਬੂਰ ਹੋਏ, ਪਰਵਾਰਾਂ ਨੇ ਅਪਣੇ ਕਮਾਉਣ ਵਾਲੇ ਮੈਂਬਰਾਂ ਨੂੰ ਖੋਹ ਦਿੱਤਾ ਹੈ। ਨਿੱਜੀ ਹਸਪਤਾਲਾਂ ਵਿਚ ਮਹਿੰਗੇ ਇਲਾਜ ਨੇ ਉਨ੍ਹਾਂ ਸੜਕਾਂ ’ਤੇ ਲਿਆ ਕੇ ਛੱਡ ਦਿੱਤਾ। ਅਜਿਹੇ ਮੁਸ਼ਕਲ ਸਮੇਂ ਵਿਚ ਉਨ੍ਹਾਂ ਦੇ ਲਈ 50 ਹਜ਼ਾਰ ਰੁਪਏ ਦਾ ਮੁਆਵਜ਼ਾ ਕਾਫੀ ਨਹੀਂ ਹੈ।

Share this Article
Leave a comment