ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਵੋਟਾਂ 20 ਫਰਵਰੀ ਨੂੰ ਪੈਣ ਜਾ ਰਹੀਆਂ ਹਨ, ਜਿਹੇ ‘ਚ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਉੱਥੇ ਹੀ ਵੋਟਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕੁਮਾਰ ਵਿਸ਼ਵਾਸ ਵਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਦੋਸ਼ਾਂ ਲਾਏ ਗਏ ਸਨ ਜਿਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਰਵਿੰਦ ਕੇਜਰੀਵਾਲ ‘ਤੇ ਲੱਗੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ, ‘ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਪ੍ਰਧਾਨ ਮੰਤਰੀ ਨੂੰ ਕੁਮਾਰ ਵਿਸ਼ਵਾਸ ਦੀ ਵੀਡੀਓ ਦੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਦੇਣ ਦੀ ਬੇਨਤੀ ਕਰਦਾ ਹਾਂ।’
ਦੱਸਣਯੋਗ ਹੈ ਕਿ ਕਵੀ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤਟ ਦੋਸ਼ ਲਾਇਆ ਕਿ ਕੇਜਰੀਵਾਲ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੱਖਵਾਦੀਆਂ ਦੀ ਮਦਦ ਲੈਣ ਦੀ ਗੱਲ ਕਹੀ ਸੀ, ਨਾਲ ਹੀ ਕਿਹਾ ਸੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਅਤੇ ਇਕ ਕਿਸੇ ਵੱਖਰੇ ਦੇਸ਼ ਦੇ ਪ੍ਰਧਾਨ ਮੰਤਰੀ ਬਣ ਸਕਦੇ ਹਨ।
As CM of Punjab, I request Hon’ble PM @narendramodi Ji to order an impartial enquiry in the matter of @DrKumarVishwas Ji’s video. Politics aside, people of Punjab have paid a heavy price while fighting separatism. Hon’ble PM needs to address the worry of every Punjabi. pic.twitter.com/aoSwie55yx
— Charanjit S Channi (@CHARANJITCHANNI) February 17, 2022
ਚੰਨੀ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਂ ਮਾਨਯੋਗ ਪ੍ਰਧਾਨ ਮੰਤਰੀ ਨੂੰ ਕੁਮਾਰ ਵਿਸ਼ਵਾਸ ਦੇ ਵੀਡੀਓ ਦੇ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦੇਣ ਦੀ ਬੇਨਤੀ ਕਰਦਾ ਹਾਂ। ਪੰਜਾਬ ਦੇ ਲੋਕਾਂ ਨੇ ਸਿਆਸਤ ਤੋਂ ਪਰੇ ਵੱਖਵਾਦ ਨਾਲ ਲੜਨ ਦੀ ਭਾਰੀ ਕੀਮਤ ਚੁਕਾਈ ਹੈ, ਪ੍ਰਧਾਨ ਮੰਤਰੀ ਨੂੰ ਹਰ ਪੰਜਾਬੀ ਦੀ ਚਿੰਤਾ ਨੂੰ ਦੂਰ ਕਰਨੀ ਚਾਹੀਦੀ ਹੈ।’
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.