ਚੰਨੀ ਵਲੋਂ ਪੰਜਾਬ ‘ਚ ਚੋਣਾਂ ਦੀ ਤਰੀਕ ਬਦਲਣ ਦੀ ਮੰਗ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੀ ਚਿੱਠੀ `ਚ ਮੰਗ ਕੀਤੀ ਹੈ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦਾ ਗੁਰਪੁਰਬ ਹੈ ਅਤੇ ਪੰਜਾਬ `ਚ ਕਰੀਬ 32 ਫੀਸਦ ਵਸੋਂ ਅਨੁਸੂਚਿਤ ਜਾਤੀਆਂ ਦੀ ਹੈ।

ਉਨ੍ਹਾਂ ਲਿਖਿਆ ਹੈ ਕਿ ਸੂਬੇ ਦੇ ਲੱਖਾਂ ਲੋਕਾਂ ਨੇ ਬਨਾਰਸ ਵਿਖੇ ਇਹ ਦਿਹਾੜਾ ਮਨਾਉਣਾ ਹੈ ਜਿਸ ਕਰ ਕੇ ਪੰਜਾਬ ਚੋਣਾਂ 6 ਦਿਨਾਂ ਲਈ ਮੁਲਤਵੀ ਕੀਤੀਆਂ ਜਾਣ।

ਤੁਹਾਨੂੰ ਦੱਸ ਦਈਏ ਕਿ ਪੰਜਾਬ ‘ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ।

Share this Article
Leave a comment