ਮੁੱਖ ਮੰਤਰੀ ਚੰਨੀ ਦਾ ਭਾਣਜਾ ਹਨੀ ਹਸਪਤਾਲ ਭਰਤੀ

TeamGlobalPunjab
2 Min Read

ਅੰਮ੍ਰਿਤਸਰ: ਚਰਨਜੀਤ ਸਿੰਘ ਚੰਨੀ ਦੇ ਭਾਣਜੇ ਹਨੀ ਨੂੰ ਈਡੀ ਵੱਲੋਂ ਹਸਪਤਾਲ ਲਿਜਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਹਨੀ ਦੀ ਸਿਹਤ ਖਰਾਬ ਹੋ ਗਈ ਸੀ, ਜਿਸ  ਤੋਂ ਬਾਅਦ ਉਸ ਨੂੰ ਇਲਾਜ  ਲਈ ਗੁਰੂ ਨਾਨਕ ਦੇਵ ਹਸਪਤਾਲ ‘ਚ ਲਿਆਂਦਾ ਗਿਆ ਹੈ।

ਇਸ ਦੌਰਾਨ ਭਪਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਛਾਤੀ ’ਚ ਤੇਜ ਦਰਦ ਹੋ ਰਿਹਾ ਹੈ, ਜਿਸ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ ਪੱਤਰਕਾਰਾਂ ਵਲੋਂ ਪੁੱਛੇ ਜਾਣ ‘ਤੇ ਭੁਪਿੰਦਰ ਹਨੀ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਨੂੰ ਪੁਲਿਸ ਵਲੋਂ ਟੋਰਚਰ ਕੀਤਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਵੀਰਵਾਰ ਸਵੇਰੇ ਹੀ ਉਸਦੀ ਛਾਤੀ ਵਿੱਚ ਦਰਦ ਹੋਇਆ ਅਤੇ ਜਾਂਚ ਦੇ ਬਾਅਦ ਉਸਨੂੰ  ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

ਜਿੱਥੇ ਹਾਲੇ ਉਸ ਨੂੰ ਐਮਰਜੈਂਸੀ ਵਿੱਚ ਲਿਜਾਇਆ ਗਿਆ ਹੈ ਤੇ ਉਸ ਦੀ ਮੁਢਲੀ ਜਾਂਚ ਕੀਤੀ ਜਾ ਰਹੀ ਹੈ ।

- Advertisement -

ਜ਼ਿਕਰਯੋਗ ਹੈ ਕਿ ਮਾਈਨਿੰਗ ਮਾਮਲੇ ਵਿੱਚ  ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਈਡੀ ਵੱਲੋਂ 3 ਫਰਵਰੀ ਨੂੰ ਕਰੀਬ 7-8 ਘੰਟੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment