ਚਰਨਜੀਤ ਚੰਨੀ ਨੇ ਯੂਕਰੇਨ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਾਲ ਫੋਨ ‘ਤੇ ਕੀਤੀ ਗੱਲਬਾਤ

TeamGlobalPunjab
2 Min Read

ਚੰਡੀਗੜ੍ਹ : ਰੂਸ ਵੱਲੋਂ ਯੂਕਰੇਨ ਉਤੇ ਹਮਲਾ ਕਾਰਨ ਉਥੇ ਦੇ ਹਾਲਾਤ ਕਾਫੀ ਖ਼ਰਾਬ ਹੋ ਚੁੱਕੇ ਹਨ। ਪੰਜਾਬ ਵਿਚੋਂ ਬਹੁਤ ਸਾਰੇ ਵਿਦਿਆਰਥੀ ਤੇ ਕੰਮਕਾਰ ਲਈ ਲੋਕ ਯੂਕਰੇਨ ਵਿਚ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਹੈ।ਉਨ੍ਹਾਂ ਨੇ ਯੂਕਰੇਨ ਵਿਚ ਫਸੇ ਨਾਗਰਿਕਾਂ ਦੀ ਮਦਦ ਲਈ ਅਤੇ ਉਨ੍ਹਾਂ ਨੂੰ ਉਥੋਂ ਕੱਢਣ ਦੀ ਅਪੀਲ ਕੀਤੀ।

ਚੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ, ਯੂਕਰੇਨ ਵਿੱਚ ਫਸੇ ਸਮੂਹ ਪੰਜਾਬੀਆਂ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਪਹਿਲਾਂ ਚਿੱਠੀ ਵੀ ਲਿਖੀ ਹੈ ਅਤੇ ਹੁਣ ਫੋਨ ’ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਹੈ।  ਉਨ੍ਹਾਂ  ਨੇ ਬੰਕਰਾਂ ਤੇ ਬੇਸਮੈਂਟਾਂ ਵਿੱਚ ਲੁਕ ਕੇ ਆਪਣੀ ਜਾਨ ਬਚਾ ਰਹੇ ਵਿਦਿਆਰਥੀਆਂ ਤੇ ਹੋਰ ਪੰਜਾਬੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।  ਕੋਈ ਵੀ ਵਿਅਕਤੀ ਉਸ ਨੰਬਰ ’ਤੇ 24 ਘੰਟੇ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕਿਹਾ ਕਿ ਉਹ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ ਅਤੇ ਆਪਣੇ ਲੋੜੀਂਦੇ ਦਸਤਾਵੇਜ਼ ਕੋਲ ਰੱਖਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment