ਚਰਨਜੀਤ ਚੰਨੀ ਲੜਨਗੇ ਲੋਕ ਸਭਾ ਦੀ ਚੋਣ, ਕਾਂਗਰਸ ਇਸ ਸੀਟ ਤੋਂ ਬਣਾਉਣ ਜਾ ਰਹੀ ਉਮੀਦਵਾਰ

Prabhjot Kaur
2 Min Read

ਜਲੰਧਰ ਸੀਟ ਤੋਂ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲੜਨ ਲਈ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਹਾਈਕਮਾਂਡ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ। ਹਾਈਕਮਾਂਡ ਨੇ ਇਹ ਫੈਸਲਾ ਐਸਸੀ ਵੋਟ ਬੈਂਕ ਅਤੇ ਚੰਨੀ ਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਲਿਆ ਹੈ।

ਦੱਸ ਦੇਈਏ ਕਿ ਹਾਲ ਹੀ ‘ਚ ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜਲੰਧਰ ਦੌਰੇ ‘ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਨਬਜ਼ ਵੀ ਫੜੀ। ਇਸ ਦੌਰਾਨ ਸਥਾਨਕ ਆਗੂਆਂ ਵੱਲੋਂ ਕਰਮਜੀਤ ਕੌਰ ਚੌਧਰੀ ਅਤੇ ਸਾਬਕਾ ਸੀ.ਐਮ ਚੰਨੀ ਦੇ ਨਾਵਾਂ ਦੀ ਵਕਾਲਤ ਕੀਤੀ ਗਈ।

ਜਿਸ ਤੋਂ ਬਾਅਦ ਪੰਜਾਬ ਇੰਚਾਰਜ ਨੇ ਸੰਭਾਵਿਤ ਨਾਵਾਂ ਦੀ ਸੂਚੀ ਕਾਂਗਰਸ ਹਾਈਕਮਾਂਡ ਨੂੰ ਸੌਂਪ ਦਿੱਤੀ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਹਾਈਕਮਾਂਡ ਨੇ ਸਾਬਕਾ ਸੀਐਮ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਕਾਫੀ ਸਮੇਂ ਤੋਂ ਸਿਆਸਤ ਗਰਮਾਈ ਹੋਈ ਸੀ। ਸ਼ਹਿਰ ਦੇ ਕਈ ਵੱਡੇ ਆਗੂਆਂ ਨੇ ਜਲੰਧਰ ਲਈ ਆਪਣੇ ਦਾਅਵੇ ਪੇਸ਼ ਕੀਤੇ ਸਨ। ਜਿਸ ਵਿੱਚ ਸਭ ਤੋਂ ਮਜ਼ਬੂਤ ​​ਦਾਅਵੇਦਾਰ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਸਨ।

- Advertisement -

ਇਸ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਸੇਵਾਮੁਕਤ ਐਸਐਸਪੀ ਰਜਿੰਦਰ ਸਿੰਘ ਨੇ ਵੀ ਆਪਣਾ ਦਾਅਵਾ ਪੇਸ਼ ਕੀਤਾ ਹੈ। ਪਰ ਕੁਝ ਨਹੀਂ ਹੋਇਆ। ਕੱਲ੍ਹ ਸਾਬਕਾ ਐਸਐਸਪੀ ਰਜਿੰਦਰ ਸਿੰਘ ਨੇ ਕਰਤਾਰਪੁਰ ਵਿੱਚ ਵੱਡੀ ਰੈਲੀ ਕੀਤੀ। ਜਿਸ ਵਿੱਚ ਸਮਰਥਕਾਂ ਨੇ ਰਜਿੰਦਰ ਸਿੰਘ ਨੂੰ ਜਲੰਧਰ ਸੀਟ ਤੋਂ ਉਮੀਦਵਾਰ ਬਣਾਉਣ ਲਈ ਨਾਅਰੇਬਾਜ਼ੀ ਕੀਤੀ।

ਸਾਲ 2021 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਨੇ ਚੰਨੀ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਸੀ ਪਰ ਚੰਨੀ ਪਾਰਟੀ ਨੂੰ ਸਰਕਾਰ ਨਹੀਂ ਬਣਾ ਕੇ ਦੇ ਸਕੇ।

ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਸੀ ਕਿ ਪਾਰਟੀ ਦੇ ਵੱਡੇ ਲੀਡਰਾਂ ਨੇ ਹੀ ਅੰਦਰ ਖਾਤੇ ਉਹਨਾਂ ਦੀ ਖਿਲਾਫ਼ਤ ਕੀਤੀ ਜਿਸ ਕਾਰਨ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

Share this Article
Leave a comment