ਮੁਸ਼ਕਲਾ ‘ਚ ਘਿਰੇ ਸਾਬਕਾ ਮੁੱਖ ਮੰਤਰੀ ਚੰਨੀ, ਪੁੰਛ ਹਮਲੇ ਨੂੰ ਲੈ ਕੇ ਦਿੱਤੇ ਬਿਆਨ ਦਾ ਚੋਣ ਅਧਿਕਾਰੀ ਨੇ ਲਿਆ ਨੋਟਿਸ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਚੰਨੀ ਦੇ ਪੁੰਛ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਤੇ ਬਿਆਨ ਸਬੰਧੀ ਚਣਿ ਕਮੀਸ਼ਨ ਨੇ ਨੋਟਿਸ ਲਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ  ਇਸ ਸਬੰਧੀ ਬਿਆਨ ਜਾਰੀ ਕਰਦਿਆਂ  ਕਿਹਾ ਕਿ ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਦਾ ਪੁੰਛ  ਹਮਲੇ ਨੂੰ  ਚੋਣ ਸਟੰਟ ਦੱਸਣਾ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਇਸ ਸਬੰਧ  ਅਗਲੇਰੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਲਿਖਤੀ ਪੱਤਰ ਭੇਜਿਆ ਹੈ। ਪੰਜਾਬ ਦੇ ਸੀਈਓ ਸਿਬਿਨ ਸੀ ਨੇ ਕਿਹਾ- ਜਲੰਧਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੀ ਰਿਪੋਰਟ ਅਨੁਸਾਰ ਚੰਨੀ ਦੀ ਟਿੱਪਣੀ ਐਮਸੀਸੀ (ਮਾਡਲ ਕੋਡ ਆਫ਼ ਕੰਡਕਟ) ਦੀ ਉਲੰਘਣਾ ਹੈ। 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਲੇ ‘ਤੇ ਹਮਲਾ ਕਰਕੇ ਇਕ ਫੌਜੀ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਸੀ ਕਿ ਪੁੰਛ ‘ਚ ਅੱਤਵਾਦੀ ਹਮਲਾ ਭਾਜਪਾ ਦਾ ਸਟੰਟ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਇਸ ਟਿੱਪਣੀ ਨੇ ਵਿਵਾਦ ਪੈਦਾ ਕਰ ਦਿੱਤਾ ਸੀ ਅਤੇ ਕਈ ਸਿਆਸੀ ਆਗੂਆਂ ਨੇ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਸੀ। ਚੰਨੀ ਨੇ ਬਾਅਦ ਵਿੱਚ ਕਿਹਾ ਕਿ ਉਸਨੂੰ ਦੇਸ਼ ਦੀ ਫੌਜ ‘ਤੇ ਮਾਣ ਹੈ ਪਰ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਇਹ ਪਤਾ ਨਹੀਂ ਲਗਾ ਸਕੀ ਕਿ ਇਹ ਹਮਲਾ ਕਿਸ ਨੇ ਕੀਤਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment