CM ਚੰਨੀ ਨੇ ਭਗਵੰਤ ਮਾਨ ਨੂੰ ਦੱਸਿਆ ‘ਸ਼ਰਾਬੀ ਤੇ ਅਨਪੜ੍ਹ’, ਕਿਹਾ- 3 ਸਾਲਾਂ ‘ਚ ਪਾਸ ਕੀਤੀ 12ਵੀਂ ਜਮਾਤ

TeamGlobalPunjab
3 Min Read

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੂੰ ‘ਸ਼ਰਾਬੀ ਅਤੇ ਅਨਪੜ੍ਹ’ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਚੰਨੀ ਨੇ ਮਾਨ ਦੀ ਪੜ੍ਹਾਈ ‘ਤੇ ਵੀ ਸਵਾਲ ਚੁੱਕੇ ਹਨ। ‘ਆਪ’ ਨੇ ਮਾਨ ਨੂੰ ਪੰਜਾਬ ‘ਚ ਮੁੱਖ ਮੰਤਰੀ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸੀਐਮ ਚਿਹਰੇ ਵਜੋਂ ਚੰਨੀ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਸੂਬੇ ਵਿੱਚ 20 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਇੱਕ ਨਿਊਜ਼ ਏਜੰਸੀ ਮੁਤਾਬਕ ਬਠਿੰਡਾ ਵਿੱਚ ਇੱਕ ਪ੍ਰੋਗਰਾਮ ਦੌਰਾਨ ਸੀਐਮ ਚੰਨੀ ਨੇ ਕਿਹਾ, ‘ਭਗਵੰਤ ਮਾਨ ਇੱਕ ਸ਼ਰਾਬੀ ਅਤੇ ਅਨਪੜ੍ਹ ਵਿਅਕਤੀ ਹੈ। ਉਸਨੇ ਤਿੰਨ ਸਾਲਾਂ ਵਿੱਚ 12ਵੀਂ ਪਾਸ ਕੀਤੀ ਹੈ। ਅਸੀਂ ਅਜਿਹੇ ਵਿਅਕਤੀ ਨੂੰ ਪੰਜਾਬ ਦੀ ਕਮਾਨ ਕਿਵੇਂ ਦੇ ਸਕਦੇ ਹਾਂ?” ਸੰਗਰੂਰ ਤੋਂ ਦੋ ਵਾਰ ਸਾਂਸਦ ਰਹਿ ਚੁੱਕੇ ਮਾਨ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਿਛਲੇ ਮਹੀਨੇ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ।

ਪਿਛਲੇ ਹਫਤੇ ਭਗਵੰਤ ਮਾਨ ਨੇ ਰਾਹੁਲ ਗਾਂਧੀ ਦੇ ਉਸ ਬਿਆਨ ‘ਤੇ ਵੀ ਵੱਖਰੇ ਤੌਰ ‘ਤੇ ਸਵਾਲ ਚੁੱਕੇ ਸਨ, ਜਿਸ ‘ਚ ਉਨ੍ਹਾਂ ਨੇ ਚੰਨੀ ਨੂੰ ‘ਗਰੀਬ ਘਰ ਵਾਲਾ’ ਦੱਸਿਆ ਸੀ। ਮਾਨ ਨੇ ਪੁੱਛਿਆ ਕਿ ਉਹ ‘ਕਿਸ ਕੋਣ’ ਤੋਂ ‘ਗਰੀਬ’ ਹੈ। ਮਾਨ ਨੇ ਕਿਹਾ ਸੀ ਕਿ ਉਹ (ਚੰਨੀ) ਗਰੀਬ ਆਦਮੀ ਜੋ ਪੰਜਾਬ ਦੀਆਂ ਦੋ ਸੀਟਾਂ ਚਮਕੌਰ ਸਾਹਿਬ ਅਤੇ ਭਦੌੜ ਸੀਟ ਤੋਂ ਚੋਣ ਲੜ ਰਿਹਾ ਹੈ, ਉਸ ਦੇ ਕੋਲ ਕਰੋੜਾਂ ਰੁਪਏ ਦੀ ਜਾਇਦਾਦ ਹੈ।

ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਹਲਕਿਆਂ ਤੋਂ ਹਾਰ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਵੇ ਅਨੁਸਾਰ ਚਮਕੌਰ ਸਾਹਿਬ ਵਿੱਚ ਚੰਨੀ ਨੂੰ 35 ਫੀਸਦੀ ਲੋਕ ਪਸੰਦ ਕਰਦੇ ਹਨ ਅਤੇ 52 ਫੀਸਦੀ ਲੋਕਾਂ ਨੇ ‘ਆਪ’ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਦੂਜੇ ਹਲਕਾ ਭਦੌੜ ਵਿੱਚ 48 ਫੀਸਦੀ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਤਰਜੀਹ ਦਿੱਤੀ, ਜਦੋਂ ਕਿ ਚੰਨੀ ਨੂੰ ਸਿਰਫ 30 ਫੀਸਦੀ ਲੋਕਾਂ ਨੇ ਪਸੰਦ ਕੀਤਾ।

- Advertisement -

ਮਾਨ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀ ਪਾਰਟੀ ਦੇ ਆਗੂ ਇਕੱਠੇ ਚੋਣ ਨਹੀਂ ਲੜ ਸਕਦੇ, ਉਹ ਪੰਜਾਬ ਨੂੰ ਕੀ ਚੰਗਾ ਭਵਿੱਖ ਦੇਣਗੇ। ਮਾਨ ਨੇ ਦਾਅਵਾ ਕੀਤਾ ਕਿ ਕਈ ਕਾਂਗਰਸੀ ਆਗੂਆਂ ਵਿਚਾਲੇ ਤਕਰਾਰ ਚੱਲ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment