ਟਿਕਟ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪੁੱਜੇ ਚਰਨਜੀਤ ਸਿੰਘ ਚੰਨੀ

Prabhjot Kaur
2 Min Read

ਚੰਡੀਗੜ੍ਹ: ਕਾਂਗਰਸ ਵੱਲੋਂ ਟਿਕਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਦੁਆਬੇ ਵਿੱਚੋਂ ਜਲੰਧਰ ‘ਚ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੈਂ ਇਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਇਆ ਹਾਂ। ਮੈਂ ਜਲੰਧਰ ਨਿਵਾਸੀਆਂ ਅਤੇ ਦੁਆਬੇ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸ਼੍ਰੀ ਕ੍ਰਿਸ਼ਨ ਜੀ ਬਣ ਕੇ ਸੰਭਾਲੋ। ਵਾਹਿਗੁਰੂ ਮੈਨੂੰ ਹਿੰਮਤ ਦੇਵੇ ਕਿ ਮੈਂ ਲੋਕਾਂ ਦੀ ਸੇਵਾ ਕਰ ਸਕਾਂ ਜੋ ਮੇਰੇ ਤੇ ਲੋਕਾਂ ਨੇ ਆਸਾ ਰੱਖੀਆਂ ਹਨ ਮੈਂ ਉਨ੍ਹਾਂ ‘ਤੇ ਖਰਾ ਉਤਰ ਸਕਾਂ।

ਚੰਨੀ ਨੇ ਕਿਹਾ ਕਿ ਜਦੋਂ ਮੈਂ ਖਰੜ ਤੋਂ ਚਮਕੌਰ ਸਾਹਿਬ ਗਿਆ ਸੀ, ਉੱਥੇ ਵੀ ਜਾ ਕੇ ਮੈਂ ਲੋਕਾਂ ਦੀ ਸੇਵਾ ਕੀਤੀ। ਅੱਜ ਤੁਸੀਂ ਚਮਕੌਰ ਸਾਹਿਬ ਦੇਖੋ, ਜਿਹੜਾ ਪਹਿਲੇ ਸਮੇਂ ਵਿੱਚ ਵਿਛੜਿਆ ਹੋਇਆ ਇਲਾਕਾ ਮੰਨਿਆ ਜਾਂਦਾ ਸੀ। ਉੱਥੇ ਅੱਜ ਦੇ ਸਮੇਂ ਦੇ ਵਿੱਚ ਬਹੁਤ ਵੱਡੀ ਡਿਵੈਲਪਮੈਂਟ ਹੋਈ ਹੈ, ਮੈਂ ਉੱਥੇ ਆਜ਼ਾਦ ਲੜਿਆ ਹਾਂ ਅਤੇ ਮੈਨੂੰ ਲੋਕਾਂ ਨੇ ਆਜ਼ਾਦ ਜਿਤਾਇਆ ਸੀ। ਚਮਕੌਰ ਸਾਹਿਬ ਨੂੰ ਜਾਣ ਵਾਲੀ ਕੋਈ ਸੜਕ ਕੱਚੀ ਨਹੀਂ ਰਹੀ, ਭਾਵੇਂ ਉਹ ਖੇਤਾਂ ਨੂੰ ਜਾਂਦੀ ਹੈ, ਭਾਵੇਂ ਉਹ ਸ਼ਹਿਰ ਨੂੰ ਜਾਂਦੀ ਹੋਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment