ਚਰਨਜੀਤ ਸਿੰਘ ਚੰਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 14 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ 12 ਅਪ੍ਰੈਲ ਨੂੰ ਸਾਬਕਾ ਸੀਐੱਮ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਸੀ ਜਿਸ ‘ਤੇ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਦਫਤਰ ਨੂੰ ਜ਼ਰੂਰੀ ਰੁਝੇਵੇਂ ਹੋਣ ਕਾਰਨ 20 ਤਕ ਪੇਸ਼ ਨਾ ਹੋਣ ਸਕਣ ਲਈ ਕਿਹਾ ਸੀ।  ਇਸ ਤੋਂ ਬਾਅਦ ਵਿਜੀਲੈਂਸ ਵੱਲੋਂ ਚੰਨੀ ਨੂੰ 20 ਅਪ੍ਰੈਲ ਨੂੰ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ ਤੇ ਹੁਣ 20 ਅਪ੍ਰੈਲ ਦੀ ਥਾਂ ਅੱਜ ਹੀ ਪੇਸ਼ ਹੋਣ ਦੇ ਹੁਕਮ ਵਿਜੀਲੈਂਸ ਵੱਲੋਂ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਸਾਬਕਾ ਸੀਐੱਮ ਚੰਨੀ ਨੂੰ ਤਲਬ ਕੀਤਾ ਗਿਆ ਹੈ। ਇਹ ਜਾਣਕਾਰੀ ਖੁਦ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਅੱਜ ਵਿਜੀਲੈਂਸ ਅੱਗੇ ਜ਼ਰੂਰ ਪੇਸ਼ ਹੋਵਾਂਗਾ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦਾ ਸਨਮਾਨ ਕਰਨ ਵਾਲੇ ਵਿਅਕਤੀ ਹਨ ਇਸ ਲਈ ਉੱਹ ਅੱਜ ਵਿਜੀਲੈਂਸ ਅੱਗੇ ਜ਼ਰੂਰ ਪੇਸ਼ ਹੋਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment