ਚਰਨਜੀਤ ਸਿੰਘ ਚੰਨੀ ਅੱਜ ਸ਼ਾਮ 7 ਵਜੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਸ਼ਾਮ 7 ਵਜੇ ਮੁਲਾਕਾਤ ਕਰਨਗੇ।ਇਹ ਮੁਲਾਕਾਤ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ 3 ਦਿਨ ਬਾਅਦ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ। ਇਨ੍ਹਾਂ ਨਤੀਜਿਆਂ ਦੇ ਆਉਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ।ਇਸ ਮੁਲਾਕਾਤ ਦੌਰਾਨ ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਯੂਕਰੇਨ ਵਿਚ ਫਸੇ ਪੰਜਾਬੀਆਂ ਨੂੰ ਲੈ ਕੇ ਗੱਲਬਾਤ ਹੋਵੇਗੀ।

 ਇਸ ਮੀਟਿੰਗ ਵਿੱਚ ਚੰਨੀ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਮੈਂਬਰਾਂ ਦੀ ਚੋਣ ਲਈ ਨਿਯਮਾਂ ਵਿੱਚ ਹਾਲ ਹੀ ਵਿੱਚ ਹੋਏ ਬਦਲਾਅ ਦਾ ਮੁੱਦਾ ਉਠਾਉਣਗੇ।ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ ‘ਤੇ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਵੀ ਸ਼ੁਰੂ ਹੋ ਚੁੱਕੇ ਹਨ। ਕਿਸਾਨ ਜਥੇਬੰਦੀਆਂ ਤੋਂ ਲੈ ਕੇ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਕੇਂਦਰ ਦੇ ਇਸ ਫੈਸਲੇ ਨੂੰ ਗਲਤ ਠਹਿਰਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment