ਅੱਜ ਵਿਜੀਲੈਂਸ ਸਾਹਮਣੇ ਨਹੀਂ ਪੇਸ਼ ਹੋਣਗੇ ਚਰਨਜੀਤ ਸਿੰਘ ਚੰਨੀ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਸੀ ਪਰ ਹੁਣ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਨੂੰ ਈਮੇਲ ਲਿਖੀ ਸੀ ਜਿਸ ‘ਚ ਉਨ੍ਹਾਂ ਨੇ 20 ਅਪ੍ਰੈਲ ਤੱਕ ਦੀ ਮੁਹਲਤ ਮੰਗੀ ਹੈ।

ਦਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਤਲਬ ਕੀਤਾ ਸੀ। ਬਿਊਰੋ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਬੁੱਧਵਾਰ ਸਵੇਰੇ 10:30  ਵਜੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ  ਸੀ।  ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment