ਮੋਰਿੰਡਾ : ਸੱਜਣ ਕੁਮਾਰ ਦੀ ਮੌਤ ਦੇ ਮਾਮਲੇ ’ਤੇ ਛਿੜੇ ਵਿਵਾਦ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਜੱਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ ਤੇ ਇਸਦਾ ਨਾਮ ਲੈਣਾ ਵੀ ਪਾਪ ਹੈ। ਉਨ੍ਹਾਂ ਕਿਹਾ ਕਿ ਉਸ ਨੇ ਮਾਨਵਤਾ ਤੇ ਸਿੱਖਾਂ ਦਾ ਕਤਲ ਕਰਵਾਇਆ ਹੈ ਅਤੇ ਦੋ ਕੇਸਾਂ ਵਿਚ ਜੇਲ ’ਚ ਸਜ਼ਾ ਭੁਗਤਦਾ ਮਰਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਚੌਕ ’ਚ ਖੜਾ ਕੇ ਫਾਂਸੀ ਦੇਣੀ ਚਾਹੀਦੀ ਸੀ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੱਜਣ ਕੁਮਾਰ ਨੇ ਮਨੁੱਖਤਾ ਅਤੇ ਸਿੱਖਾਂ ਦਾ ਕਤਲ ਕਰਵਾਇਆ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦੋ ਮਾਮਲਿਆਂ ਵਿੱਚ ਜੇਲ੍ਹ ਦੀ ਸਜ਼ਾ ਭੁਗਤਦਿਆਂ ਮਰਿਆ ਹੈ।
ਚੰਨੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੱਜਣ ਕੁਮਾਰ ਨੂੰ ਚੌਕ ਵਿੱਚ ਖੜ੍ਹਾ ਕਰਕੇ ਫਾਂਸੀ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਸ ਨੂੰ ਇਸ ਤਰ੍ਹਾਂ ਦੀ ਸਜ਼ਾ ਮਿਲਣੀ ਚਾਹੀਦੀ ਸੀ ਕਿ ਲੋਕਾਂ ਲਈ ਇੱਕ ਸਖ਼ਤ ਸੰਦੇਸ਼ ਜਾਂਦਾ।
ਉਨ੍ਹਾਂ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਕਹਿਣ ਵਾਲਿਆਂ ਨੂੰ ਕਿਹਾ ਕਿ ਉਹ ਸਾਡਾ ਰੋਲ ਮਾਡਲ ਕਦੇ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਰੋਲ ਮਾਡਲ ਹੋਣਗੇ ਤਾਂ ਦੇਸ਼ ਤਬਾਹ ਹੋ ਜਾਵੇਗਾ। ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਵਾਲਿਆਂ ਨੂੰ ਆਪਣੀ ਜ਼ੁਬਾਨ ’ਤੇ ਕਾਬੂ ਰੱਖਣਾ ਚਾਹੀਦਾ ਹੈ।

