ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਕਰੀਬ 3 ਸਾਲ ਪੁਰਾਣੇ ਇੱਕ ਅਪਰਾਧਿਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਚਾਰ ਨੇਤਾਵਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿਚ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੰਡੀਗੜ੍ਹ ਦੇ ਸਹਿ ਇੰਚਾਰਜ ਡਾ. ਸੰਨੀ ਸਿੰਘ ਆਹਲੂਵਾਲੀਆ, ਰਾਜਵਿੰਦਰ ਕੌਰ ਗਿੱਲ ਅਤੇ ਅਰਸ਼ਦੀਪ ਸਿੰਘ ਦਾ ਨਾਂ ਸ਼ਾਮਲ ਹੈ।
ਇਨ੍ਹਾਂ ਨੇਤਾਵਾਂ ਦੇ ਸੈਕਟਰ 39 ਥਾਣਾ ਪੁਲਿਸ ਨੇ 12 ਮਾਰਚ, 2021 ਨੂੰ ਆਈਪੀਸੀ ਦੀ ਧਾਰਾ 332, 353, 188, 269, 270 ਤਹਿਤ ਕੇਸ ਦਰਜ ਕੀਤਾ ਸੀ। ਮਾਮਲੇ ਵਿਚ ਇਨ੍ਹਾਂ ਮੁਲਜ਼ਮ ਨੇਤਾਵਾਂ ਖ਼ਿਲਾਫ਼ ਕੇਸ ਚੱਲੇਗਾ। ਅਗਲੀ ਸੁਣਵਾਈ ਪੰਜ ਮਾਰਚ ਨੂੰ ਹੋਵੇਗੀ। ਆਮ ਆਦਮੀ ਪਾਰਟੀ ਨੇ ਕਰਨਾਲ ’ਚ ਕਿਸਾਨਾਂ ’ਤੇ ਲਾਠੀਚਾਰਜ ਅਤੇ ਔਰਤਾਂ ਨਾਲ ਬਦਸਲੂਕੀ ਦੇ ਵਿਰੋਧ ’ਚ 12 ਮਾਰਚ 2021 ਨੂੰ ਚੰਡੀਗੜ੍ਹ ’ਚ ਪ੍ਰਦਰਸ਼ਨ ਕੀਤਾ ਸੀ।
ਦਰਜ ਕੇਸ ਵਿੱਚ ਚੰਡੀਗੜ੍ਹ ਪੁਲੀਸ ਦੇ ਸਹਾਇਕ ਸਬ ਇੰਸਪੈਕਟਰ ਮਹਾਬੀਰ ਸਿੰਘ ਸ਼ਿਕਾਇਤਕਰਤਾ ਸਨ। ਉਸ ਨੇ ਸ਼ਿਕਾਇਤ ਵਿਚ ਕਿਹਾ ਸੀ ਕਿ ਰਾਜਵਿੰਦਰ ਕੌਰ ਗਿੱਲ, ਅਨਮੋਲ ਗਗਨ, ਸੰਨੀ ਸਿੰਘ ਆਹਲੂਵਾਲੀਆ ਅਤੇ ਅਰਸ਼ਦੀਪ ਅਤੇ ‘ਆਪ’ ਮਹਿਲਾ ਵਿੰਗ ਦੇ ਕਈ ਹੋਰ ਵਰਕਰ ਭਾਜਪਾ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਕੋਰੋਨਾ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।