SIT ਨੇ ਫਰੀਦਕੋਟ ਅਦਾਲਤ ਨੂੰ ਸੌਂਪੇ ਦਸਤਾਵੇਜ਼, ਕੋਟਕਪੂਰਾ ਗੋਲੀ ਕਾਂਡ ‘ਚ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ

Rajneet Kaur
2 Min Read

ਚੰਡੀਗੜ੍ਹ- 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ SIT ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। SIT ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸੂਤਰਾਂ ਅਨੁਸਾਰ ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਦੇ ਨਾਂ ਸ਼ਾਮਲ ਹਨ।

ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ।  ਕੇਸ ਵਿੱਚ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆ ਹਨ। ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਤੋਂ ਇਲਾਵਾ ਆਈ.ਜੀ.ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ), ਡੀ.ਆਈ.ਜੀ. ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ), ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ ਦੇਣ/ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ), ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ ਦੇਣ), ਐਸਐਚਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ)। 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਮਾਮਲੇ ਵਿੱਚ 307, 120 ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment