ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਉਤੇ ਚੰਨੀ ਵਧਾਈ ਦੇਣ ਪੁੱਜੇ ਸਨ। ਚੰਨੀ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਇਹ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ ਦੱਸੀ ਜਾ ਰਹੀ ਹੈ।

ਵਿਧਾਨ ਸਭਾ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਦੀ ਮੁਲਾਕਾਤ ਹੋਈ ਹੈ।

ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਉਮੀਦਵਾਰ ਸਨ,  ਪਰ ਉਨ੍ਹਾਂ ਨੂੰ ਆਪਣੀਆਂ ਦੋਵਾਂ ਸੀਟਾਂ ‘ਤੇ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਤੇ ਕਾਂਗਰਸ ਦੀ ਹਾਰ ਲਈ ਚੰਨੀ ਨੂੰ ਵੀ ਜਿੰਮੇਵਾਰ ਦੱਸਿਆ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment