ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖ਼ਿਲਾਫ਼ ਧੋਖਾਧੜੀ ਦਾ ਨਵਾਂ ਮਾਮਲਾ ਦਰਜ

TeamGlobalPunjab
2 Min Read

ਮੁਬੰਈ : ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਸ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਇੱਕ ਵਾਰ ਮੁੜ ਤੋਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਅਸ਼ਲੀਲ ਫਿਲਮਾਂ ਦੇ ਨਿਰਮਾਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਹੋ ਚੁੱਕੇ ਰਾਜ ਕੁੰਦਰਾ ਫਿਲਹਾਲ ਜ਼ਮਾਨਤ ‘ਤੇ ਹਨ ਅਤੇ ਹੁਣ ਧੋਖਾਧੜੀ ਦੇ ਮਾਮਲੇ ਵਿਚ ਸ਼ਿਲਪਾ ਸ਼ੈੱਟੀ ਤੇ ਪਤੀ ਰਾਜ ਕੁੰਦਰਾ ਖ਼ਿਲਾਫ਼ ਐੱਫਆਈਆਰ ਦਰਜ ਕਰਾਈ ਗਈ ਹੈ।

ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਖ਼ਿਲਾਫ਼ ਇਹ ਐੱਫਆਈਆਰ ਮੁੰਬਈ ਦੇ ਬਾਂਦਰਾ ਥਾਣੇ ਵਿਚ ਨਿਤਿਨ ਬਰਾਈ ਨਾਂ ਦੇ ਸ਼ਖ਼ਸ ਨੇ ਦਰਜ ਕਰਵਾਈ ਹੈ। ਐੱਫਆਈਆਰ ਵਿਚ ਕਾਸ਼ਿਫ ਖ਼ਾਨ ਦਾ ਨਾਂ ਵੀ ਸ਼ਾਮਲ ਹੈ। ਪੁਲਿਸ ਅਨੁਸਾਰ ਸਾਲ 2014 ਦੇ ਇਕ ਧੋਖਾਧੜੀ ਦੇ ਮਾਮਲੇ ਵਿਚ ਇਹ ਐੱਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿਚ ਸ਼ਿਕਾਇਤਕਰਤਾ ਨੇ 1.5 ਕਰੋੜ ਦੀ ਠੱਗੀ ਦਾ ਦੋਸ਼ ਸ਼ਿਲਪਾ ਸ਼ੈੱਟੀ, ਰਾਜ ਕੁੰਦਰਾ ਤੇ ਕਾਸ਼ਿਫ ਖ਼ਾਨ ‘ਤੇ ਲਾਇਆ ਹੈ।

ਨਿਤਿਨ ਬਰਾਈ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਸਾਲ 2014 ‘ਚ ਐੱਸ.ਐੱਫ.ਐੱਲ ਫਿਟਨੈੱਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਕਾਸ਼ਿਫ ਖਾਨ ਨੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਦੇ ਨਾਲ ਮਿਲ ਕੇ ਪੀੜਤ ਨੂੰ ਫਿਟਨੈੱਸ ਬਿਜਨੈੱਸ ‘ਚ 1 ਕਰੋੜ 51 ਲੱਖ ਰੁਪਏ ਇੰਵੈਸਟ ਕਰਨ ਲਈ ਕਿਹਾ ਸੀ ਪਰ ਬਾਅਦ ‘ਚ ਜਦੋਂ ਚੀਜ਼ਾਂ ਸਹੀ ਨਹੀਂ ਰਹੀਆਂ ਤਾਂ ਦੋਸ਼ੀ ਨੇ ਆਪਣਾ ਪੈਸਾ ਵਾਪਸ ਮੰਗਿਆ ਤਾਂ ਉਸ ਨੂੰ ਧਮਕੀਆਂ ਦਿੱਤੀਆਂ।

ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਸੈਕਸ਼ਨ 406,409,420, 506, 34, 120,(ਬੀ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਮੁੰਬਈ ਪੁਲਿਸ ਇਸ ਮਾਮਲੇ ‘ਚ ਜਲਦ ਹੀ ਦੋਸ਼ੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ। ਰਾਜ ਕੁੰਦਰਾ, ਸ਼ਿਲਪਾ ਸ਼ੈੱਟੀ ਦਾ ਪੱਖ ਜਾਣਨ ਲਈ ਪੁਲਿਸ ਜਲਦ ਹੀ ਉਨ੍ਹਾਂ ਨਾਲ ਸਪੰਰਕ ਵੀ ਕਰ ਸਕਦੀ ਹੈ।

- Advertisement -

Share this Article
Leave a comment