ਚੇਤ ਦੀ ਸੰਗਰਾਂਦ। ਬਾਰਹਮਾਹ ਮਾਝ ਵਿਚੋਂ ਚੇਤ ਮਹੀਨੇ ਲਈ ਵਿਸ਼ੇਸ਼ ਉਪਦੇਸ਼

TeamGlobalPunjab
4 Min Read

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥

ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥

ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥

ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥

- Advertisement -

ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥

ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥

ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥

ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥

ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ {ਸ੍ਰੀ ਗੁਰੂ ਗ੍ਰੰਥ ਸਾਹਿਬ, 133}

- Advertisement -

ਪਦ ਅਰਥ

ਚੇਤਿ = ਚੇਤ ਦੇ ਮਹੀਨੇ ਵਿਚ। ਘਣਾ = ਬਹੁਤ। ਮਿਲਿ = ਮਿਲ ਕੇ। ਰਸਨਾ = ਜੀਭ। ਭਣਾ = ਉਚਾਰਨ। ਜਿਨਿ = ਜਿਸ ਮਨੁੱਖ ਨੇ। ਤਿਸਹਿ = ਉਸ ਨੂੰ। ਆਏ ਗਣਾ = ਆਇਆ ਸਮਝੋ। ਜਣਾ = ਜਾਣੋ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਮਣਾ = ਮਣਾ-ਮੂੰਹੀਂ, ਬਹੁਤ। ਕੰਉ = ਨੂੰ। ਮਨਾ = ਮਨਿ, ਮਨ ਵਿਚ। ਤਿਸ ਕੈ ਪਾਇ = ਉਸ ਮਨੁੱਖ ਦੇ ਪੈਰੀਂ। ਲਗਾ = ਲੱਗਾਂ, ਮੈਂ ਲੱਗਦਾ ਹਾਂ।

ਵਿਆਖਿਆ 

ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।

ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦੇ ਵੱਡੇ ਭਾਗ ਜਾਗ ਪੈਂਦਾ ਨੇ।

ਨਾਨਕ ਦਾ ਮਨ (ਵੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸ਼ਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।

ਚੇਤ ਦੇ ਮਹੀਨੇ ਵਿੱਚ ਜੇ ਉਸ ਸਰਬ ਵਿਆਪੀ ਪ੍ਰਭੂ ਦੇ ਸਿਮਰਨ ਦੀ ਜਾਗ ਲੱਗ ਜਾਵੇ ਤਾਂ ਸਾਡਾ ਜਗ ‘ਤੇ ਆਇਆ ਸਫ਼ਲ ਹੋ ਜਾਵੇਗਾ। ਬਸੰਤ ਦੀ ਸੁਹਾਵਣੀ ਰੁੱਤ ਦੀ ਨਿਆਈ ਸਾਡਾ ਜੀਵਨ ਵੀ ਖਿੜ ਜਾਵੇਗਾ।

Translation In English

In Chet (Spring comes, the flower garden blossoms everywhere gives joy to the mind, if) Simree to God (then with the blessing of Simran) can be very spiritual bliss. But the gift of chanting the Lord’s Name with the tongue is obtained only by meeting the saints. Know the same person born in the world (consider his birth successful) who (with the help of Simran) attained the union of his God (because) without the remembrance of God even a melancholy time passes and life goes in vain.

The Lord who is pervading everywhere in the water, in the earth, in the sky, in the forests, if such a Lord does not dwell in the Hirda of a human being, then the (mental) sorrow of that human being cannot be described. (But) most of the people who have implanted that (omnipresent) Lord in their Hirda, wake up. Nanak’s mind (also longs for God’s sight, Nanak’s mind is thirsty for God’s vision).

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ॥

 

Share this Article
Leave a comment