ਛੱਤੀਸਗੜ੍ਹ: ਰਾਏਪੁਰ ਦੇ ਟਿਲਡਾ ਨੇਵਰਾ ਵਿਖੇ ਸਥਿਤ ਸੰਜੇ ਕੈਮੀਕਲ ਪਲਾਂਟ ਵਿਚ ਭਿਆਨਕ ਅੱਗ ਲੱਗ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ 5 ਕਿਲੋਮੀਟਰ ਦੂਰ ਤੋਂ ਅਸਮਾਨ ਵਿਚ ਦਿਖਾਈ ਦੇ ਰਿਹਾ ਸੀ। ਅੱਗ ਦੇ ਨਾਲ-ਨਾਲ ਜ਼ੋਰਦਾਰ ਧਮਾਕਿਆਂ ਦੀਆਂ ਆਵਾਜ਼ਾਂ ਵੀ ਸੁਣਾਈ ਦੇ ਰਹੀਆਂ ਸਨ। ਜਿਸ ਕਾਰਨ ਆਲੇ-ਦੁਆਲੇ ਦੇ ਲੋਕ ਬਹੁਤ ਡਰੇ ਹੋਏ ਹਨ।
ਦਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਕੈਮੀਕਲ ਪਲਾਂਟ ’ਚ ਕੰਮ ਕਰ ਰਹੇ ਦੋ ਮਜ਼ਦੂਰ ਅੱਗ ਦੀ ਲਪੇਟ ਵਿਚ ਆਉਣ ਕਾਰਨ ਜ਼ਖ਼ਮੀ ਹੋ ਗਏ ਹਨ ਅਤੇ ਕਈਆਂ ਦੇ ਅੰਦਰ ਫਸੇ ਹੋਣ ਦਾ ਖ਼ਦਸ਼ਾ ਹੈ। ਫ਼ਿਲਹਾਲ ਫ਼ਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਅੱਗ ਬੁਝਾਉਣ ਵਿਚ ਰੁੱਝੀ ਹੋਈ ਹੈ। ਇਹ ਪੂਰਾ ਮਾਮਲਾ ਟਿਲਡਾ ਨੇਵਰਾ ਥਾਣਾ ਖੇਤਰ ਦਾ ਹੈ।
ਜਾਣਕਾਰੀ ਅਨੁਸਾਰ, ਸੰਜੇ ਕੈਮੀਕਲ ਪਲਾਂਟ ਵਿਚ ਪੇਂਟ ਦਾ ਨਿਰਮਾਣ ਕੀਤਾ ਜਾਂਦਾ ਸੀ। ਅੱਗ ਅਤੇ ਧਮਾਕੇ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।