ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਛੁੱਟੀ ਮਿਲਣ ਤੋਂ ਬਾਅਦ ਉਹ ਮੁੱਖ ਮੰਤਰੀ ਨਿਵਾਸ ਵੱਲ ਰਵਾਨਾ ਹੋਏ।ਦੱਸ ਦਈਏ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਜ਼ਿਆਦਾ ਥਕਾਵਟ ਮਹਿਸੂਸ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹੋ ਗਏ ਹਨ।
ਜ਼ਿਕਰਯੋਗ ਹੈ ਕਿ 15 ਫਰਵਰੀ ਦੀ ਦੁਪਹਿਰ ਨੂੰ ਸ਼ਿਵਰਾਤਰੀ ਵਾਲੇ ਦਿਨ ਮੁੱਖ ਮੰਤਰੀ ਮਾਨ ਨੇ ਸੰਗਰੂਰ ਦੇ ਧੂਰੀ ਸਥਿਤ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਪੂਜਾ ਅਰਚਨਾ ਕੀਤੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਉਨ੍ਹਾਂ ਨਾਲ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ਵਿੱਚ ਪ੍ਰਾਰਥਨਾ ਅਤੇ ਪੂਜਾ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ।
ਸੰਗਰੂਰ ਤੋਂ ਬਾਅਦ ਮੁੱਖ ਮੰਤਰੀ ਦਾ ਫਾਜ਼ਿਲਕਾ ਦਾ ਨਿਰਧਾਰਤ ਦੌਰਾ ਹੁਣ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ। ਇਸ ਤੋਂ ਅਗਲੇ ਦਿਨ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਉਨ੍ਹਾਂ ਨੇ 16 ਫਰਵਰੀ ਨੂੰ ਮੋਗਾ ਰੈਲੀ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਉਸੇ ਦਿਨ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਹੁਣ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਹ ਲੁਧਿਆਣਾ ਵਿੱਚ ਕਿਲਾ ਰਾਏਪੁਰ ਖੇਡਾਂ ਵਿੱਚ ਸ਼ਾਮਲ ਹੋ ਸਕਦੇ ਹਨ। ਅੱਜ ਖੇਡਾਂ ਦਾ ਆਖਰੀ ਦਿਨ ਹੈ। ਮੁੱਖ ਮੰਤਰੀ ਦਾ ਅਜੇ ਤੱਕ ਕੋਈ ਅਧਿਕਾਰਤ ਪ੍ਰੋਗਰਾਮ ਜਾਰੀ ਨਹੀਂ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

