ਖਾਸ ਕਿਸਾਨਾਂ ਲਈ LIVE ਹੋਏ ਮੁੱਖ ਮੰਤਰੀ ਭਗਵੰਤ ਮਾਨ, ਆਖੀਆਂ ਵੱਡੀਆਂ ਗੱਲਾਂ

Prabhjot Kaur
2 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੂੰ ਲੈ ਕੇ ਲਾਹੇਵੰਦ ਬਣਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਮਾਨ ਨੇ  ਸਰਕਾਰ ਵਲੋਂ ਲਏ ਗਏ ਫੈਸਲੇ ਗਿਣਾਉਂਦਿਆਂ ਕਿਹਾ ਕਿ ਖੇਤੀਬੜੀ ਨੂੰ ਬਚਾਉਣ ਲਈ ਮੰਡੀਆਂ ਵਿਚ ਲਿਫ਼ਟਿੰਗ ਦਾ ਸਹੀ ਪ੍ਰਬੰਧ, ਬਿਜਲੀ,  ਲੇਬਰ, ਬਾਦਦਾਨੇ ਦੀ ਕਮੀ, ਟਰਾਂਸਪੋਰਟ ਦੀ ਕਮੀ ਨੂੰ ਦੂਰ ਕਰਨ ਸਮੇਤ ਕਈ ਫ਼ੈਸਲੇ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਲਈ ਬਹੁਤ ਵੱਡੀ ਗੱਲ ਹੈ ਕਿ ਕਿਸਾਨਾਂ ਨੇ ਮੇਰੀ ਅਪੀਲ ਮੰਨੀ। ਅਪੀਲ ਮੰਨਣ ਲਈ ਕਿਸਾਨਾਂ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਝੋਨੇ ਦੀ ਪੂਸਾ 44 ਕਿਮਸ ਲਾਉਣੀ ਘਟਾਈ ਹੈ। ਕਿਸਾਨਾਂ ਨੇ ਪੂਸਾ 44 ਛੱਡ ਕੇ ਵੱਡੇ ਪੱਧਰ ‘ਤੇ ਪਾਣੀ ਬਚਾਇਆ ਹੈ। ਅਰਬਾਂ-ਖਰਬਾਂ ਲੀਟਰ ਪਾਣੀ ਵੀ ਬਚਿਆ ਹੈ।

ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਜਲਦੀ ਮੀਟਿੰਗ ਕਰਨ ਦੀ ਵੀ ਗੱਲ ਕਹੀ ਹੈ। ਇਸ ਦੇ ਨਾਲ ਹੀ ਬਿਜਲੀ ਵੀ ਬਚੀ ਹੈ। ਉਨ੍ਹਾਂ ਕਿਹਾ ਕਿ 477 ਕਰੋੜ ਬਿਜਲੀ ਬੋਰਡ ਨੂੰ ਬਚਿਆ ਹੈ। ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣਾ ਸਾਡੀ ਡਿਊਟੀ ਨਹੀਂ ਫ਼ਰਜ਼ ਹੈ ਅਤੇ ਇਹ ਫ਼ਰਜ਼ ਅਸੀਂ ਨਿਭਾ ਰਹੇ ਹਾਂ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment