ਮੁੱਖ ਮੰਤਰੀ ਭਗਵੰਤ ਮਾਨ ਦੂਜੇ ਸੂਬਿਆਂ ਦਾ ਖਿਆਲ ਛੱਡ ਕੇ ਪੰਜਾਬ ਨੂੰ ਸੰਭਾਲਣ: ਗੜ੍ਹੀ

Rajneet Kaur
2 Min Read

ਜਲੰਧਰ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਚੋਣਾਂ ਦੀ ਤਿਆਰੀ ਲਈ ਕੀਤੇ ਜਾ ਰਹੇ ਪ੍ਰਚਾਰ ਬਾਰੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਿ ਭਗਵੰਤ ਮਾਨ ਨੂੰ ਪਹਿਲਾਂ ਪੰਜਾਬ ਦਾ ਧਿਆਨ ਰੱਖਣਾ ਚਾਹੀਦਾ ਹੈ।  ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇੱਥੋਂ ਜਾਰੀ ਕੀਤੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਸੂਬਾ ਛੱਡ ਕੇ, ਦੂਜੇ ਸੂਬਿਆਂ ਵਿੱਚ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੂਜੇ ਸੂਬਿਆਂ ਦਾ ਖ਼ਿਆਲ ਛੱਡ ਕੇ ਆਪਣਾ ਸੂਬਾ ਸੰਭਾਲਣਾ ਚਾਹੀਦਾ ਹੈ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਹੋ ਗਈਆਂ ਹਨ, ਪਰ ਅਜਿਹਾ ਨਹੀਂ ਹੈ; ਮੁਲਾਜ਼ਮ ਸੰਘਰਸ਼ ਦੇ ਰਾਹ ਪਏ ਹੋਏ ਹਨ। ਮੁਲਾਜ਼ਮਾਂ ਨੂੰ ਤਨਖਾਹ ਲੈਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।

ਨਵੇਂ ਲਾਏ ਗਏ ਚੇਅਰਮੈਨਾਂ ਨਾਲ ਰਾਘਵ ਚੱਢਾ ਵੱਲੋਂ ਕੀਤੀ ਮੀਟਿੰਗ ਬਾਰੇ ਟਿੱਪਣੀ ਕਰਦਿਆਂ ਗੜ੍ਹੀ ਨੇ ਕਿਹਾ ਕਿ ਹੁਣ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਸਰਕਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਚਲਾ ਰਹੇ। ‘ਆਪ’ ਦੇ ਦਿੱਲੀ ਵਾਲੇ ਆਗੂ, ਭਗਵੰਤ ਮਾਨ ਨੂੰ ਦੂਜੇ ਸੂਬਿਆਂ ਵਿਚ ਰੁਝਾ ਕੇ ਹੌਲੀ ਹੌਲੀ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣਾ ਚਾਹੁੰਦੇ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment