ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਮੁੱਖ ਮੰਤਰੀ ਭਗਵੰਤ ਮਾਨ

raajan tiwari
1 Min Read
Punjab Vidhaan Sabha Elections 2027 : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਚੋਣ ਹਲਕਾ ਤੈਅ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋਣ ਦੀ ਸੰਭਾਵਨਾ ਹੈ। ਧੂਰੀ ਹਲਕਾ ਪਹਿਲਾਂ ਵੀ ਭਗਵੰਤ ਮਾਨ ਦਾ ਸਿਆਸੀ ਗੜ੍ਹ ਰਿਹਾ ਹੈ। ਹੁਣ ਇੱਕ ਵਾਰ ਫਿਰ ਇਸੇ ਹਲਕੇ ਤੋਂ ਚੋਣ ਲੜਨ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਦੀ ਚੋਣ ਰਣਨੀਤੀ ਦੇ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ। ਫਿਲਹਾਲ ਸਾਰੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਧੂਰੀ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਕਿਹੜੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਂਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment