ਚੰਡੀਗੜ੍ਹ: ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਵਿਚਾਲੇ ਦਿੱਲੀ ਦੇ ਖੇਤੀ ਭਵਨ ਵਿਖੇ ਅਹਿਮ ਬੈਠਕ ਹੋਈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ।
ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਮੀਟਿੰਗ ਬਹੁਤ ਵਧੀਆ ਮਾਹੌਲ ਵਿੱਚ ਹੋਈ। ਇਸ ਵਾਰ ਅਸੀਂ ਕੇਂਦਰੀ ਪੂਲ ਨੂੰ 180 ਲੱਖ ਮੀਟ੍ਰਿਕ ਟਨ ਅਨਾਜ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਕੇਂਦਰ ਤੋਂ ਮਿਲਣ ਵਾਲਾ ਪੈਸਾ ਵੀ ਪਹੁੰਚ ਗਿਆ ਹੈ। ਡੀਏਪੀ ਸਟਾਕ ਉਪਲਬਧ ਹੋਣਾ ਸ਼ੁਰੂ ਹੋ ਗਿਆ ਹੈ। ਯੂਕਰੇਨ ਅਤੇ ਰੂਸ ਵਿਚਾਲੇ ਜੰਗ ਕਾਰਨ ਇਸ ਵਾਰ ਕਣਕ ‘ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ।
ਅੱਜ ਕ੍ਰਿਸ਼ੀ ਭਵਨ ਵਿਖੇ ਝੋਨੇ ਦੀ ਖਰੀਦ ਨੂੰ ਲੈ ਕੇ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਬੰਧ ‘ਚ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ ਜੀ ਨਾਲ ਮੁਲਾਕਾਤ ਕੀਤੀ… ਨਾਲ ਹੀ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ… ਜਿਸ ‘ਤੇ ਉਹਨਾਂ ਨੇ ਜਲਦ ਵਿਚਾਰ ਕਰਕੇ ਮਸਲੇ ਦਾ ਹੱਲ ਕਰਨ ਦਾ… pic.twitter.com/xz5e3RZbfU
— Bhagwant Mann (@BhagwantMann) October 14, 2024
ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਏ 120 ਲੱਖ ਮੀਟ੍ਰਿਕ ਟਨ ਚੌਲਾਂ ਦੀ 31 ਮਾਰਚ ਤੱਕ ਲਿਫਟਿੰਗ ਕਰ ਦਿੱਤੀ ਜਾਵੇਗੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕਿਸੇ ਸ਼ੈਲਰ ਮਾਲਕ ਨੂੰ ਕਿਸੇ ਵੀ ਥਾਂ ‘ਤੇ ਅਨਾਜ ਅਲਾਟ ਕੀਤਾ ਜਾਂਦਾ ਹੈ ਪਰ ਬਾਅਦ ਵਿੱਚ ਉਸ ਨੂੰ ਸਟੇਸ਼ਨ ਤੋਂ ਅਨਾਜ ਚੁੱਕਣ ਦਾ ਹੁਕਮ ਦਿੱਤਾ ਜਾਂਦਾ ਹੈ ਤਾਂ ਇਸ ਦੌਰਾਨ ਹੋਣ ਵਾਲਾ ਸਾਰਾ ਖਰਚਾ ਕੇਂਦਰ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਹੁਣ 1.5 ਤੋਂ 2 ਲੱਖ ਮੀਟ੍ਰਿਕ ਟਨ ਝੋਨਾ ਰੋਜ਼ਾਨਾ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਆ ਰਿਹਾ… ਆਉਣ ਵਾਲੇ 2-4 ਦਿਨਾਂ ‘ਚ 10 ਲੱਖ ਮੀਟ੍ਰਿਕ ਟਨ ਝੋਨਾ ਰੋਜ਼ਾਨਾ ਮੰਡੀਆਂ ‘ਚ ਪਹੁੰਚੇਗਾ… 180 ਲੱਖ ਮੀਟ੍ਰਿਕ ਟਨ ਝੋਨਾ ਦੇ ਕੇ ਪੰਜਾਬ ਦੇਸ਼ ਦੇ ਅਨਾਜ ਭੰਡਾਰਣ ‘ਚ ਆਪਣਾ ਯੋਗਦਾਨ ਪਾਵੇਗਾ…
——
Currently, 1.5 to 2 lakh metric tons of… pic.twitter.com/6Kml7zp5Wz
— Bhagwant Mann (@BhagwantMann) October 14, 2024
ਇਸ ਮੀਟਿੰਗ ਵਿੱਚ ਸੀ.ਐਮ ਮਾਨ ਦੀ ਤਰਫੋਂ ਪੰਜਾਬ ਦੇ ਰਾਈਸ ਮਿੱਲਰਾਂ ਅਤੇ ਕਮਿਸ਼ਨ ਏਜੰਟਾਂ ਦਾ ਮੁੱਦਾ ਵੀ ਕੇਂਦਰੀ ਮੰਤਰੀ ਅੱਗੇ ਉਠਾਇਆ ਜਾਵੇਗਾ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਕਈ ਅਧਿਕਾਰੀ ਹਾਜ਼ਰ ਸਨ।
ਅੱਜ ਕ੍ਰਿਸ਼ੀ ਭਵਨ ਵਿਖੇ ਝੋਨੇ ਦੀ ਖਰੀਦ ਨੂੰ ਲੈ ਕੇ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸੰਬੰਧ ‘ਚ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ ਜੀ ਨਾਲ ਮੁਲਾਕਾਤ ਕੀਤੀ… ਨਾਲ ਹੀ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ… ਜਿਸ ‘ਤੇ ਉਹਨਾਂ ਨੇ ਜਲਦ ਵਿਚਾਰ ਕਰਕੇ ਮਸਲੇ ਦਾ ਹੱਲ ਕਰਨ ਦਾ… pic.twitter.com/xz5e3RZbfU
— Bhagwant Mann (@BhagwantMann) October 14, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।