ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ‘ਸਮਾਰਟ ਰਾਸ਼ਨ ਕਾਰਡ’ ਸਕੀਮ ਦੀ ਸ਼ੁਰੂਆਤ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੂਬੇ ‘ਚ ‘ਸਮਾਰਟ ਰਾਸ਼ਨ ਕਾਰਡ’ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਹੁਣ ਕਾਰਡ ਲਾਭਪਾਤਰੀ ਬਿਨਾਂ ਕਿਸੇ ਹੋਰ ਦਸਤਾਵੇਜ਼ ਦੇ ਪੂਰੇ ਪੰਜਾਬ ‘ਚੋਂ ਕਿਸੇ ਵੀ ਥਾਂ ਤੋਂ ਆਪਣਾ ਰਾਸ਼ਨ ਲੈ ਸਕਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਕੀਮ ਦੀ ਮੰਗ ਕਾਫੀ ਲੰਮੇ ਸਮੇਂ ਤੋੋਂ ਕੀਤੀ ਜਾ ਰਹੀ ਸੀ ਅਤੇ ਅੱਜ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਖੁਸ਼ੀ ਵਾਲਾ ਦਿਨ ਹੈ।

ਦੱਸ ਦਈਏ ਕਿ ‘ਸਮਾਰਟ ਰਾਸ਼ਨ ਕਾਰਡ’ ਸਕੀਮ ਆਂਧਰਾ ਪ੍ਰਦੇਸ਼, ਹਰਿਆਣਾ, ਸਿੱਕਮ, ਮਿਜ਼ੋਰਮ, ਤੇਲੰਗਾਨਾ, ਕਲਕੱਤਾ, ਮਹਾਂਰਾਸ਼ਟਰ, ਉਡੀਸ਼ਾ, ਕੇਰਲਾ, ਪੰਜਾਬ, ਬਿਹਾਰ, ਗੋਆ, ਹਿਮਾਚਲ ਪ੍ਰਦੇਸ਼, ਦਾਦਰ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਪ ਸਮੂਹ, ਗੁਜਰਾਤ, ਉੱਤਰ ਪ੍ਰਦੇਸ਼, ਤ੍ਰਿਪੁਰਾ, ਮੱਧ ਪ੍ਰਦੇਸ਼ ਅਤੇ ਝਾਰਖੰਡ ‘ਚ 1 ਸਤੰਬਰ ਤੋਂ ਲਾਗੂ ਹੋ ਚੁੱਕੀ ਹੈ।

Share this Article
Leave a comment